ਪਠਾਨਕੋਟ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ
ਲੈਣ ਲਈ ਜ਼ਿਲਾ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਰੰਧਾਵਾ ਮੱਛੀ ਪਾਲਣ ਅਫਸ਼ਰ, ਵੱਖ-ਵੱਖ ਵਿਭਾਗਾਂ ਦੇ ਜਿਲਾ ਅਧਿਕਾਰੀ ਅਤੇ ਅਗਾਹਵਧੂ ਕਿਸਾਨ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਕਿਸਾਨਾਂ ਦੀ ਬਿਹਤਰੀ ਲਈ ਜਿਲਾ ਪ੍ਰਸਾਸਨ ਵਲੋਂ ਵੀ ਸਰਕਾਰ ਨੂੰ ਲਿਖਿਤ ਰੂਪ ਵਿੱਚ ਭੇਜਿਆ ਜਾ ਰਿਹਾ ਹੈ, ਅੱਜ ਦੀ ਮੀਟਿੰਗ ਦੋਰਾਨ ਕਿਸਾਨਾਂ ਵੱਲੋਂ ਮੱਕੀ ਦੀ ਖਰੀਦ ਨੂੰ ਲੈ ਕੇ ਜਿਲਾ ਪਠਾਨਕੋਟ ਵਿਖੇ ਸਰਕਾਰੀ ਖਰੀਦ ਏਜੰਸੀ ਲਿਆਉਂਣ ਅਤੇ ਬੀਜ ਦੀ ਸਬਸਿਡੀ ਲਈ ਬਣਾਈ ਗਈ ਪ੍ਰਣਾਲੀ ਵਿੱਚ ਸੁਧਾਰ ਲਿਆਉਂਣ ਲਈ ਵੀ ਸਰਕਾਰ ਨੂੰ ਯੋਜਨਾਂ ਬਣਾ ਕੇ ਭੇਜੀ ਜਾਵੇਗੀ।ਉਨਾਂ ਦੱਸਿਆ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਖੇਤੀ ਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਂਣ ਸਬੰਧੀ ਜਿਮੀਦਾਰਾਂ ਨੂੰ ਜਾਗਰੂਕ ਕਰਨ ਲਈ ਜਿਲਾ ਪਠਾਨਕੋਟ ਦੇ ਸਾਰੇ ਬਲਾਕਾਂ ਵਿੱਚ ਮਹਿਕਮੇ ਵਲੋਂ ਕੈਂਪ ਲਗਾਏ ਜਾ ਰਹੇ ਹਨ।ਉਨਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਂਣ ਸਬੰਧੀ ਲੋਕਾਂ ਨੂੰ ਜਾਗਰੁਕ ਕਰਨ ਲਈ ਵਿਸ਼ੇਸ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ।
ਮੀਟਿੰਗ ਦੋਰਾਨ ਡਿਪਟੀ ਕਮਿਸ਼ਨਰ ਨੇ ਬਾਗਬਾਨੀ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਸੀਜਨ ਦੋਰਾਨ ਵਿਭਾਗ ਵੱਲੋਂ ਵੰਡੀਆਂ ਗਈਆਂ ਕਿਚਨ ਗਾਰਡਨ ਕਿੱਟਾਂ ਦੀ ਗਰਾਉਂਡ ਰਿਪੋਰਟ ਤਿਆਰ ਕਰਨ।ਉਨਾਂ ਦੱਸਿਆ ਕਿ ਖੇਤੀ ਬਾੜੀ ਵਿਭਾਗ ਵੱਲੋਂ ਜਿਲਾ ਪੱਧਰ ’ਤੇ 2 ਕੈਂਪ ਲਗਾ ਕੇ ਲੋਕਾਂ ਨੂੰ ਫਸਲ ਦੀ ਬਿਜ਼ਾਈ ਕਰਨ ਤੋਂ ਪਹਿਲਾ ਮਿੱਟੀ ਦੀ ਪਰਖ ਕਰਵਾਉਂਣ ਲਈ ਜਾਗਰੂਕ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਵਿਭਾਗੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੁਕ ਕਰਨ ਦੇ ਲਈ 2 ਕੈਂਪ ਲਗਾਏ ਗਏ ਜਿਸ ਵਿੱਚ ਡੇਅਰੀ ਯੂਨਿਟਾਂ ਨੂੰ ਕਰਜਾ ਉਪਲੱਭਧ ਕਰਵਾਉਂਣ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ।ਮੀਟਿੰਗ ਦੇ ਦੋਰਾਨ ਡਿਪਟੀ ਕਮਿਸ਼ਨਰ ਨੇ ਅਗਾਹਵਧੁ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਸਬੰਧਤ ਵਿਭਾਗ ਦੇ ਜਿਲਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੇਂ ਰਹਿੰਦਿਆਂ ਹੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media