ਪਠਾਨਕੋਟ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਨੂੰ ਝੋਨੇ ਦੇ ਸੁਚੱਜੇ ਮੰਡੀਕਰਨ ਸੰਬੰਧੀ ਜਾਣਕਾਰੀ ਦੇਣ ਲਈ ਚਲਾਈ ਮੁਹਿੰਮ ਤਹਿਤ ਡਿਪਟੀ
ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਡਾ. ਅਮਰੀਕ ਸਿੰਘ ਸਹਾਇਕ ਮੰਡੀਕਰਨ ਅਫਸਰ-ਕਮ-ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਜਸਵਾਲੀ ਅਤੇ ਰਾਜਪਰੂਰਾ ਸਥਿਤ ਦਾਣਾ ਮੰਡੀਆਂ ਦਾ ਦੌਰਾ ਕੀਤਾ ਗਿਆ।ਉਨਾਂ ਦੇ ਨਾਲ ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀ ਉਪਨਿਰੀਖਕ, ਬਿਸ਼ਨਦਾਸ ਮੰਡੀ ਸੁਪਰਵਾਈਜ਼ਰ, ਡਾ. ਗੁਰਪ੍ਰੀਤ ਸਿੰਘ ਬਲਾਕ ਟੈਕਨੀਕਲ ਮੈਨੇਜ਼ਰ, ਅਰਮਾਨ ਮਹਾਜਨ, ਅਮਨਜੀਤ ਸਿੰਘ ਏ ਟੀ.ਐਮ ਸਨ। ਦੌਰੇ ਦੌਰਾਨ ਮੰਡੀਆਂ ਵਿਚ ਹੋ ਰਹੀ ਤੁਲਾਈ ਦਾ ਮੌਕੇ ਤੇ ਜਾਇਜ਼ਾ ਲਿਆ ਅਤੇ ਤੋਲ ਚੈੱਕ ਕੀਤੇ ਗਏ।
ਦਾਣਾ ਮੰਡੀ ਰਾਜਪਰੂਰਾ ਵਿੱਚ ਇਕੱਤਰ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਇਸ ਵਾਰ ਮੌਸਮ ਝੋਨੇ ਦੀ ਕਾਸਤ ਦੇ ਅਨਕੂਲ ਰਹਿਣ ਕਾਰਨ ਪ੍ਰਤੀ ਏਕੜ ਵਧੇਰੇ ਪੈਦਾਵਾਰ ਰਹਿਣ ਦੀ ਸੰਭਾਵਨਾ ਹੈ।ਉਨਾਂ ਕਿਹਾ ਕਿ ਕਿਸਾਨਾਂ ਅੰਦਰ ਜਾਗਰੂਕਤਾ ਵਧਣ ਕਾਰਨ ਇਸ ਵਾਰ ਝੋਨੇ ਦੀ ਫਸਲ ਵਿੱਚ ਕੀੜੇਮਾਰ ਰਸਾਇਣਾਂ ਅਤੇ ਖਾਦਾਂ ਦੀ ਖਪਤ ਕਾਫੀ ਘਟੀ ਹੈ।ਜਿਸ ਨਾਲ ਖੇਤੀ ਲਾਗਤ ਖਰਚੇ ਘਟਣ ਨਾਲ ਕਿਸਾਨਾਂ ਦੀ ਸ਼ੁੱਧ ਖੇਤੀ ਆਮਦਨ ਵਿਚ ਵਾਧਾ ਹੋਵੇਗਾ।ਝੋਨੇ ਦੀਆਂ ਕਿਸਮਾਂ ਸੰਬੰਧੀ ਪਾਏ ਜਾ ਰਹੇ ਭੁਲੇਖਿਆਂ ਬਾਰੇ ਕਿਹਾ ਕਿ ਝੋਨੇ ਦੀ ਕਿਸੇ ਵੀ ਕਿਸਮ ਨੂੰ ਜਾਰੀ ਕਰਨ ਤੋਂ ਪਹਿਲਾਂ, ਡਾਇਰੈਕਟਰ ਖੇਤੀਬਾੜੀ ਵਿਭਾਗ ਦੀ ਪ੍ਰਧਾਨਗੀ ਹੇਠ ਬਣੀ ਸਟੇਟ ਵਰਾਇਟੀ ਅਪਰੂਵਲ ਕਮੇਟੀ ਵਿਚ ਸ਼ੈੱਲਰ ਐਸੋਸੀਏਸ਼ਨ, ਖ੍ਰੀਦ ਏਜੰਸੀਆਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮਾਹਿਰ ਦੇ ਨੁਮਾਇੰਦੇ ਸ਼ਾਮਿਲ ਹੂੰਦੇ ਹਨ, ਕਿਸਮ ਨੂੰ ਪੂਰੀ ਤਰਾਂ ਘੋਖ ਕੇ ਜਾਰੀ ਕਰਦੇ ਹਨ।ਉਨਾਂ ਕਿਹਾ ਕਿ ਫਸਲ ਦੀ ਵਿਕਰੀ ਉਪਰੰਤ ਪੱਕੀ ਪਰਚੀ ਭਾਵ “ਜੇ” ਫਾਰਮ ਜ਼ਰੂਰ ਲਿਆ ਜਾਵੇ, ਜੇਕਰ ਆੜਤੀ “ਜੇ” ਫਾਰਮ ਦੇਣ ਤੋਂ ਇਨਕਾਰੀ ਹੁੰਦਾ ਹੈ ਜਾਂ ਕੱਚੀ ਪਰਚੀ ਦਿੰਦਾ ਹੈ ਤਾਂ ਕਿਸਾਨ ਜ਼ਿਲਾ ਮੰਡੀ ਅਫਸਰ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਕਰ ਸਕਦਾ ਹੈ।ਹਰਜਿੰਦਰ ਸਿੰਘ ਆੜਤੀ ਨੇ ਦੱਸਿਆ ਕਿ ਸ਼ੈਲਰ ਮਾਲਕਾਂ ਵਲੋਂ ਪੀ.ਆਰ 126 ਕਿਸਮ ਨੂੰ ਸ਼ੈਲਰ ਵਿੱਚ ਲਵਾਉਣ ਤੋਂ ਆਨਾਕਾਨੀ ਕੀਤੀ ਜਾ ਰਹੀ ਹ,ੈ ਜਿਸ ਨਾਲ ਆੜਤੀਆਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਡਾ. ਅਮਰੀਕ ਸਿੰਘ ਨੇ ਕਿਹਾ ਕਿ ਜੇਕਰ ਕੋਈ ਸੈਲਰ ਮਾਲਕ, ਪੀ.ਆਰ 126 ਕਿਸਮ ਬਾਰੇ ਬਹਾਨੇਬਾਜ਼ੀ ਕਰਦਾ ਹੈ ਤਾਂ ੳਸ ਤੋਂ ਲਿਖਤੀ ਰੂਪ ਵਿਚ ਪੀ.ਆਰ 126 ਦੇ ਮਾਪਦੰਡਾਂ ਬਾਰੇ ਲਿਆ ਜਾਵੇ।ਉਨਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ,ਲੁਧਿਆਣਾ ਵਲੋਂ ਜਾਰੀ ਪੀ.ਆਰ 126 ਕਿਸਮ ਦੇ ਮਾਪਦੰਡਾਂ ਦੀ ਕਾਪੀ ਆੜਤੀਆਂ ਨੂੰ ਦਿੱਤੀ ਗਈ।ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਤੁਲਾਈ ਸਮੇਂ ਤੋਲ ਸਹੀ ਕੀਤਾ ਜਾਵੇ ਤਾਂ ਜੋ ਕਿਸਾਨ ਦਾ ਕੋਈ ਵਿੱਤੀ ਨੁਕਸਾਨ ਨਾਂ ਹੋ ਸਕੇ ਅਤੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਤੁਲਾਈ ਸਮੇਂ ਕੰਡਾ ਖੁਦ ਚੈਕ ਕਰਕੇ ਤੁਲਾਈ ਸ਼ੁਰੂ ਕਰਵਾਉਣ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media