ਚੌਂਕ ਮਹਿਤਾ, 26 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ
ਸਮਾਜ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ (ਹੋਸਟਲ) ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਅਕਾਲ ਪੁਰਖ ਦਾ ਓਟ ਆਸਰਾ ਲੈਂਦੇ ਹੋਏ ਸ਼ਬਦ ਗਾਇਨ ਨਾਲ ਕੀਤੀ। ਇਸ ਤੋਂ ਉਪਰੰਤ ਵਿਦਿਆਰਥੀਆਂ ਵੱਲੋਂ ਬੰਦੀ ਛੋੜ ਦਿਵਸ ਦੀ ਮਹਾਨਤਾ ਨੂੰ ਦਰਸਾਉਂਦੇ ਹੋਏ ਸ਼ਬਦਗਾਇਨ, ਭਾਸ਼ਣ ਅਤੇ ਕਵੀਸ਼ਰੀ ਪੇਸ਼ ਕੀਤੀ ਗਈ।ਸਕੂਲ ਅਤੇ ਹੋਸਟਲ `ਚ ਦੀਪਮਾਲਾ ਕੀਤੀ ਗਈ।ਇਸ ਮੌਕੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ:ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ:ਦਿਲਬਾਗ ਸਿੰਘ, ਕਾਲਜ ਵਾਈਸ ਪ੍ਰਿੰ: ਗੁਰਦੀਪ ਸਿੰਘ, ਸਕੂਲ ਸੁਪਰਡੈਂਟ ਸਤਨਾਮ ਸਿੰਘ, ਸੁਪਰਡੈਂਟ ਬਾਜ ਸਿੰਘ, ਸੁਪਰਡੈਂਟ ਬਸੰਤ ਸਿੰਘ, ਕਾਲਜ ਸੁਪਰਡੈਂਟ ਮੈ: ਕੁਲਦੀਪ ਕੌਰ, ਅਥਲੈਟਿਕਸ ਕੋਚ ਹਰਭਜਨ ਸਿੰਘ, ਹਾਕੀ ਕੋਚ ਬਲਜਿੰਦਰ ਸਿੰਘ, ਹੋਸਟਲ ਵਾਰਡਨ ਬਲਕਾਰ ਸਿੰਘ, ਹੋਸਟਲ ਵਾਰਡਨ ਮੈ: ਹਰਜੀਤ ਕੌਰ, ਮਿਊਜਿਕ ਟੀਚਰ ਅਤੇ ਸਮੂਹ ਸਟਾਫ ਨੇ ਹਾਜ਼ਰੀ ਭਰੀ ਅਤੇ ਗੁਰੁੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media