ਬਠਿੰਡਾ, 26 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲੰਵਡੀ ਸਾਬੋ ਦੇ ਅਪਲਾਈਡ ਕਾਲਜ ਵਲੋਂ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰਜ ਪਾਰਟੀ ਦਾ ਆਯੋਜਨ ਕੀਤਾ ਗਿਆ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮੁੱਖ ਆਡੋਟੋਰੀਅਮ ਵਿਚ ਸੀਨੀਅਰ ਵਿਦਿਆਰਥੀਆਂ ਨੇ ਮਨਮੋਹਕ ਪੇਸ਼ਕਾਰੀਆਂ ਦੇ ਜ਼ਰੀਏ ਨਵੇ ਵਿਦਿਆਰਥੀਆਂ ਦਾ ਸਵਾਗਤ ਕੀਤਾ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਜਗਤਾਰ ਸਿੰਘ ਧੀਮਾਨ ਨੇ ਇਸ ਪ੍ਰੋਗਰਾਮ ਵਿੱਖ ਮੁੱਖ ਮਹਿਮਾਨ ਦੇ ਤੌਰ `ਤੇ ਸ਼ਿਰਕਤ ਕਰਕੇ ਪ੍ਰੋਗਰਾਮ ਦੀ ਸ਼ੋਭਾ ਵਧਾਈ।ਡਾ. ਧੀਮਾਨ ਨੇ ਸਟਾਫ ਅਤੇ ਵਿਦਿਆਰਥੀਆਂ ਨਾਲ ਵਿਚਾਰ ਸਾਝੇ ਕਰਦਿਆਂ ਪੂਰੀ ਲਗਨ ਨਾਲ ਪੜਾਈ ਦੇ ਵਿੱਚ ਮਨ ਲਗਾਉਣ ਦੀ ਸਲਾਹ ਦਿੱਤੀ ਅਤੇ ਜਿੰਦਗੀ ਦੇ ਇਸ ਸੁਨਹਿਰੀ ਪੜਾਅ ਨੂੰ ਪੂਰੀ ਮਿਹਨਤ ਅਤੇ ਅਧਿਆਪਕਾਂ ਦੀ ਅਗਵਾਈ ਨਾਲ ਪੂਰਾ ਕਰਨ ਦੀ ਸਲਾਹ ਦਿੱਤੀ।ਕਿਹਾ ਕਿ ਪੜਾਈ ਲਿਖਾਈ ਤੋਂ ਇਲਾਵਾ ਹੋਰਨਾਂ ਸੂਖਮ ਕਲਾ ਗਤੀਵਿਧੀ `ਚ ਭਾਗ ਲੈਣ ਨਾਲ ਵਿਦਿਆਰਥੀਆਂ ਦੇ ਵਿਅਕਤੀਤਵ `ਚ ਨਿਖਾਰ ਆਉਦਾ ਹੈ ਤੇ ਉਹ ਚੰਗੇਰੇ ਨਾਗਰਿਕ ਬਣਦੇ ਹਨ।ਇੰਜੀਨੀਰਿੰਗ ਕਾਲਜ਼ ਦੇ ਡੀਨ ਡਾ. ਗੁਰਭਿੰਦਰ ਸਿੰਘ ਬਰਾੜ ਨੇ ਕਿਹਾ ਕਿ ਇਸ ਮੌਕੇ ਬਹੁਤ ਮਨਮੋਹਕ ਪੇਸ਼ਕਾਰੀਆਂ ਨੇ ਸਭ ਉਪਸਥਿਤ ਦਾ ਮਨ ਮੋਹਿਆ ਉਪਰੰਤ ਇੱਕ ਫ਼ੈਸ਼ਨਸ਼ੋਅ ਦਾ ਆਯੋਜਨ ਵੀ ਕੀਤਾ ਗਿਆ।ਰੈਂਪ ਮਾਡਲਿੰਗ, ਪਹਿਰਾਵੇ ਅਤੇ ਬੁਧੀਮਤਾ ਦੇ ਅਧਾਰ `ਤੇ ਵਧੀਆ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏੇ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ-ਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ ਅਤੇ ਡਾ. ਜਗਪਾਲ ਸਿੰਘ (ਪ੍ਰੋ. ਵਾਈਸ ਚਾਂਸਲਰ) ਨੇ ਇਸ ਵਧੀਆ ਪ੍ਰੋਗਰਾਮ ਸਬੰਧੀ ਡਾ. ਬਰਾੜ, ਡਾ. ਕੌਟਿਸ਼ ਅਤੇ ਸਟਾਫ ਦੇ ਵਧੀਆ ਆਯੋਜਨ ਦੀ ਸ਼ਲਾਘਾ ਕੀਤੀ ਅਤੇ ਨਵੇਂ ਵਿਦਿਆਰਥੀਆਂ ਦਾ ਯੂਨੀਵਰਸਿਟੀ ਵਿੱਚ ਸਵਾਗਤ ਕੀਤਾ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media