ਸੰਦੌੜ, 26 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਬੀਤੀ ਦੇਰ ਸ਼ਾਮ ਸਥਾਨਕ ਕਸਬਾ ਵਿਚ ਹੋਏ ਇਕ ਭਿਆਨਕ ਹਾਦਸੇ ਵਿਚ ਦਸਵੀਂ ਕਲਾਸ ਵਿਚ ਪੜ੍ਹਦੇ ਬੱਚੇ ਦੀ ਮੌਤ ਹੋ ਗਈ।ਉਕਤ ਬੱਚਾ ਟਿਊਸ਼ਨ ਪੜ੍ਹ ਕੇ ਵਾਪਸ ਆਪਣੇ ਪਿਤਾ ਦੇ ਨਾਲ ਘਰ ਨੂੰ ਜਾ ਰਿਹਾ ਸੀ।ਮ੍ਰਿਤਕ ਦੀ ਪਹਿਚਾਣ ਜਸਪ੍ਰੀਤ ਸਿੰਘ (15) ਪੁੱਤਰ ਪ੍ਰਿਤਪਾਲ ਸਿੰਘ ਵਾਸੀ ਮਾਣਕੀ ਵਜੋਂ ਹੋਈ ਹੈ ਜੋ ਕਿ ਦਸਵੀਂ ਕਲਾਸ ਦਾ ਵਿਦਿਆਰਥੀ ਸੀ।ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬੱਚਾ ਆਪਣੇ ਪਿਤਾ ਦੇ ਨਾਲ ਸੰਦੌੜ ਤੋਂ ਟਿਊਸਨ ਪੜ੍ਹ ਕੇ ਮੋਟਰ ਸਾਈਕਲ ‘ਤੇ ਸਵਾਰ ਹੋ ਕੇ ਆਪਣੇ ਪਿੰਡ ਨੂੰ ਜਾ ਰਿਹਾ ਸੀ ਤਾਂ ਰਸਤੇ ਵਿਚ ਇਕ ਤੇਜ ਰਫਤਾਰ ਟਰਾਲੀ ਨਾਲ ਉਨ੍ਹਾਂ ਦੀ ਟੱਕਰ ਹੋ ਗਈ।ਹਨੇਰਾ ਹੋਣ ਕਾਰਣ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।ਟੱਕਰ ਇੰਨੀ ਭਿਆਨਕ ਸੀ ਕਿ ਬੱਚੇ ਦੀ ਮੌਕੇ ‘ਤੇ ਮੌਤ ਹੋ ਗਈ।ਏ.ਐਸ.ਆਈ ਰਘਵੀਰ ਸਿੰਘ ਨੇ ਦੱਸਿਆ ਕਿ ਪੁਲੀਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media