ਮਾਲੇਰਕੋਟਲਾ (ਸੰਦੌੜ), 26 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿਵਲ ਸਰਜਨ ਡਾ. ਕਿਰਨਜੀਤ ਕੌਰ ਬਾਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਮਰਗੜ੍ਹ ਦੇ ਸੀਨੀਅਰ ਮੈਡੀਕਲ ਅਫਸਰ ਡਾ. ਲਵਲੀਨ ਗਰਗ, ਬੀ.ਈ.ਈ ਰਣਬੀਰ ਸਿੰਘ ਦੰਡੇ ਅਤੇ ਹੈਲਥ ਸੁਪਰਵਾਇਜਰ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਬਣਾਈ ਗਈ ਟੀਮ ਮੈਂਬਰ ਸਿਹਤ ਅਧਿਕਾਰੀ ਰਵਿੰਦਰ ਸਿੰਘ, ਬੂਟਾ ਖਾਂ, ਗੁਰਜਿੰਦਰ ਸਿੰਘ ਅਤੇ ਸੁਖਜੀਤ ਸਿੰਘ ਨੇ ਘਰ ਘਰ ਜਾ ਕੇ ਬੁਖਾਰ ਵਾਲੇ ਮਰੀਜ਼ਾਂ ਦੇ ਖੁਨ ਦੇ ਸੈਂਪਲ ਇਕੱਤਰ ਕੀਤ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ।ਹੈਲਥ ਸੁਪਰਵਾਇਜਰ ਪਰਮਜੀਤ ਸਿੰਘ ਨੇ ਦੱਸਿਆ ਕਿ ਕਿਸੇ ਵੀ ਕਿਸਮ ਦਾ ਬੁਖਾਰ ਹੋਵੇ ਤਾਂ ਤੁਰੰਤ ਨੇੜੇ ਦੀ ਡਿਸਪੈਂਸਰੀ ਵਿੱਚ ਜਾ ਕੇ ਖੂਨ ਦੀ ਜਾਂਚ ਕਰਵਾਈ ਜਾਵੇ, ਤਾਂ ਕਿ ਅਪਣੇ ਆਪ ਨੂੰ ਘਾਤਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media