ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਟੇਟ ਕਮਿਸ਼ਨ ਫਾਰ ਚਾਈਲਡ ਰਾਇਟਸ ਦੇ ਮੈਂਬਰ ਜਗਮੋਹਨ ਸਿੰਘ ਗਿੱਲ ਦੀ ਅਗਵਾਈ ਹੇਠ ਅੱਜ ਸ਼ਹਿਰ ਦੇ ਦੋ ਸਕੂਲਾਂ ਸੀਨੀਅਰ ਸਟੱਡੀਜ਼ ਅਤੇ ਡੀ.ਡੀ.ਆਈ.ਐਸ ਦੀਆਂ 47 ਬੱਸਾਂ ਦੀ ਜਾਂਚ ਬੱਚਿਆਂ ਦੀ ਸੁਰੱਖਿਆ ਲਈ ਤੈਅ ਕੀਤੇ ਗਏ ਮਾਪਦੰਡਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੀਤੀ ਗਈ।ਇਸ ਬਾਰੇ ਜਾਣਕਾਰੀ ਦਿੰਦੇ ਜਿਲਾ ਬਾਲ ਸੁਰੱਖਿਆ ਅਧਿਕਾਰੀ ਮਨਪ੍ਰੀਤ ਕੌਰ ਸਰਾਂ ਨੇ ਦੱਸਿਆ ਕਿ ਅੱਜ ਜਾਂਚ ਦੌਰਾਨ ਟੀਮ ਨੇ ਵੇਖਿਆ ਕਿ ਜ਼ਿਆਦਾਤਰ ਬੱਸਾਂ ਦੇ ਕਾਗਜ਼ਾਤ ਪੂਰੇ ਨਹੀਂ ਅਤੇ ਸੁਰੱਖਿਆ ਦੇ ਲਿਹਾਜ਼ ਨਾਲ ਵੀ ਮਾਪਦੰਡ ਪੂਰੇ ਨਹੀਂ ਕਰ ਰਹੀਆਂ।ਉਨਾਂ ਦੱਸਿਆ ਕਿ ਅੱਜ ਟੀਮ ਵਿਚ ਬਲਾਕ ਸਿੱਖਿਆ ਅਧਿਕਾਰੀ ਬਲਕਾਰ ਸਿੰਘ, ਟਰਾਂਸਪੋਰਟ ਵਿਭਾਗ, ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਦੇ ਕਰਮਚਾਰੀ ਸ਼ਾਮਿਲ ਸਨ, ਜਿੰਨਾਂ ਨੇ ਬੱਸਾਂ ਦੀ ਜਾਂਚ ਕੀਤੀ।ਸ੍ਰੀਮਤੀ ਸਰਾਂ ਨੇ ਦੱਸਿਆ ਕਿ ਬੱਸਾਂ ਵਿਚ ਲੇਡੀ ਸਹਾਇਕ, ਸੀ.ਸੀ.ਟੀ.ਵੀ ਕੈਮਰੇ, ਜੀ.ਪੀ.ਐਸ ਨਹੀਂ ਲੱਗੇ ਹਏ ਅਤੇ ਬੱਸਾਂ ਦੇ ਦਸਤਾਵੇਜ਼ ਵੀ ਅਧੂਰੇ ਪਾਏ ਗਏ।.ਉਨਾਂ ਸਪੱਸ਼ਟ ਕੀਤਾ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਸਾਰੇ ਸਕੂਲ ਪ੍ਰਬੰਧਕ ਨਿਯਮਾਂ ਦੀ ਪਾਲਣਾ ਕਰਨ। ਉਨਾਂ ਦੱਸਿਆ ਕਿ ਕਮਿਸ਼ਨ ਦੇ ਮੈਂਬਰ ਜਗਮੋਹਨ ਸਿੰਘ ਗਿੱਲ ਵੱਲੋਂ ਦੋਵਾਂ ਸਕੂਲਾਂ ਦੇ ਪ੍ਰਬੰਧਕਾਂ ਨੂੰ ਚੇਤਾਵਨੀ ਦਿੰਦੇ ਹੋਏ ਨੋਟਿਸ ਜਾਰੀ ਕੀਤੇ ਗਏ ਹਨ ਅਤੇ 15 ਦਿਨ ਦਾ ਸਮਾਂ ਦਿੰਦੇ ਹੋਏ ਸਾਰੀਆਂ ਖਾਮੀਆਂ ਪੂਰੀਆਂ ਕਰਨ ਦੀ ਹਦਾਇਤ ਕੀਤੀ ਗਈ ਹੈ।ਉਨਾਂ ਸਪੱਸ਼ਟ ਕੀਤਾ ਕਿ 15 ਦਿਨ ਦੇ ਅਰਸੇ ਬਾਅਦ ਮੁੜ ਸਕੂਲਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਫਿਰ ਵੀ ਖਾਮੀਆਂ ਰਹੀਆਂ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media