Monday, July 6, 2026

ਸਰਦਾਰ ਪਟੇਲ ਦੀ ਯਾਦ ਵਿੱਚ ਰਾਸ਼ਟਰੀ ਏਕਤਾ ਦਿਵਸ 31 ਅਕਤੂਬਰ ਨੂੰ

ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋਵੇਗੀ `ਏਕਤਾ ਲਈ ਦੌੜ`

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) -ਭਾਰਤ ਸਰਕਾਰ ਵੱਲੋਂ ਹਰ ਸਾਲ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਯਾਦ ਵਿਚ ਮਨਾਇਆ ਜਾਂਦਾ ਰਾਸ਼ਟਰੀ ਏਕਤਾ ਦਿਵਸ ਦਾ ਸਮਾਗਮ ਇਸ ਵਾਰ ਗੁਰੂ ਨਾਨਕ ਸਟੇਡੀਅਮ ਵਿਚ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦੇ ਵਿਕਾਸ ਹੀਰਾ ਜੀ.ਏ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਇਸ ਮੌਕੇ ‘ਏਕਤਾ ਲਈ ਦੌੜ’ ਵੀ ਕਰਵਾਈ ਜਾਵੇਗੀ ਅਤੇ ਸਾਰੇ ਹਾਜ਼ਰੀਨ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ’ਤੇ ਪਹਿਰਾ ਦੇਣ ਲਈ ਸਹੁੰ ਚੁਕਾਈ ਜਾਵੇਗੀ।ਉਨਾਂ ਦੱਸਿਆ ਕਿ ਇਹ ਦੌੜ ਸਵੇਰੇ 6.00 ਵਜੇ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋਵੇਗੀ ਅਤੇ ਲਾਰੈਂਸ ਰੋਡ ਵਾਲੀਆਂ ਲਾਇਟਾਂ ਤੋਂ ਮਾਲ ਰੋਡ ਹੁੰਦੇ ਹੋਏ ਟੇਲਰ ਰੋਡ ਰਸਤੇ ਮੁੜ ਸਟੇਡੀਅਮ ਵਿਚ ਜਾ ਕੇ ਸਮਾਪਤ ਹੋਵੇਗੀ।ਉਨਾਂ ਦੱਸਿਆ ਕਿ ਇਸ ਵਿਚ ਸ਼ਾਮਿਲ ਹੋਣ ਲਈ ਬੱਚਿਆਂ ਦੇ ਨਾਲ-ਨਾਲ ਆਮ ਨਾਗਰਿਕਾਂ ਨੂੰ ਵੀ ਸੱਦਾ ਦਿੱਤਾ ਜਾਂਦਾ ਹੈ।ਉਨਾਂ ਇਸ ਦੌੜ ਦੀਆਂ ਤਿਆਰੀਆਂ ਲਈ ਜਿਲਾ ਖੇਡ ਅਧਿਕਾਰੀ ਗੁਰਲਾਲ ਸਿੰਘ ਰਿਆੜ ਨੂੰ ਜਿੰਮੇਵਾਰੀ ਦਿੰਦੇ ਜਿਲਾ ਅਧਿਕਾਰੀਆਂ ਦੀਆਂ ਡਿੳੂਟੀਆਂ ਲਗਾਈਆਂ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਫੀਲਡ ਪਬਲੀਸਿਟੀ ਅਧਿਕਾਰੀ ਰਾਜੇਸ਼ ਬਾਲੀ, ਸੈਮਸਨ ਮਸੀਹ ਨਹਿਰੂ ਯੁਵਾ ਕੇਂਦਰ ਆਦਿ ਵੀ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply