ਅੰਮਿ੍ਤਸਰ, 27 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮਿ੍ਰਤਸਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੈਡਮ ਮੋਨਿਕਾ ਸ਼ਰਮਾ ਸੀ.ਜੀ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਦੇਖ-ਰੇਖ ਵਿਚ ਵਿਕਲਪੀ ਝਗੜਾ ਨਿਵਾਰਣ ਕੇਂਦਰ ਜਿਲਾ ਕਚਰਿਹਰੀਆਂ ਅੰਮਿ੍ਰਤਸਰ `ਚ ਪੈਰਾ ਲੀਗਲ ਵਲੰਟੀਅਰਾਂ ਦੀ ਮੀਟਿੰਗ ਕਰਵਾਈ ਗਈ।ਇਸ ਮੀਟਿੰਗ ਪ੍ਰੋਗਰਾਮ ਵਿਚ ਪੈਰਾ ਲੀਗਲ ਵਲੰਟੀਅਰਾਂ ਨੂੰ 9 ਨਵੰਬਰ 2017 ਨੂੰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਕਰਵਾਏ ਜਾਣ ਵਾਲੇ ਜਾਗਰੁਕਤਾ ਪ੍ਰੋਗਰਾਮ ਵਾਸਤੇ ਕੀਤੇ ਜਾਣ ਵਾਲੇ ਕੰਮਾਂ ਦਾ ਖਾਕਾ ਉਲਿਕਿਆ ਗਿਆ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਦਸੰਬਰ ਮਹੀਨੇ ਵਿੱਚ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਲੋਕਾਂ ਨੂੰ ਜਾਗਰੁਕ ਕਰਨ ਲਈ ਵੀ ਕਿਹਾ ਗਿਆ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media