Thursday, March 12, 2026

ਖ਼ਾਲਸਾ ਕਾਲਜ ਦਾ ਅੰਤਰ ਕਾਲਜ ਸ਼ੂਟਿੰਗ ਪ੍ਰਤੀਯੋਗਤਾ ’ਚ ਪਹਿਲਾ ਸਥਾਨ

PPN2710201715ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਕਰਵਾਈ ਗਈ ਔਰਤਾਂ-ਮਰਦਾਂ ਦੀ ਅੰਤਰ ਕਾਲਜ ਏਅਰ ਰਾਈਫਲ ਅਤੇ ਏਅਰ ਪਿਸਟਲ ਸ਼ੂਟਿੰਗ ਪ੍ਰਤੀਯੋਗਤਾ ’ਚ ਆਪਣੇ ਨਿਸ਼ਾਨੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ’ਵਰਸਿਟੀ ’ਚ ਉਕਤ ਮੁਕਾਬਲੇ ਦੌਰਾਨ ਰਾਈਫ਼ਲ ’ਚ ਖ਼ਾਲਸਾ ਕਾਲਜ ਦੀ ਟੀਮ ਨੇ 1715 ਅੰਕਾਂ ਨਾਲ ਪਹਿਲਾਂ, 1706 ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦੂਜਾ ਅਤੇ ਲਾਇਲਪੁਰ ਖ਼ਾਲਸਾ ਕਾਲਜ ਨੇ 1300 ਅੰਕਾਂ ਨਾਲ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਰੌਸ਼ਨ ਕੀਤਾ।
ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਪਿਸਟਲ ਮੁਕਾਬਲੇ ’ਚ ਕਾਲਜ ਨੇ 1684 ਅੰਕ ਨਾਲ ਪਹਿਲਾਂ, ਲਾਇਲਪੁਰ ਖ਼ਾਲਸਾ ਕਾਲਜ ਨੇ 1623 ਨਾਲ ਦੂਜਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 1526 ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਪਿਸਟਲ ਦੇ ਵਿਅਕਤੀਗਤ ਮੁਕਾਬਲੇ ’ਚ ਕਰਨਪ੍ਰਤਾਪ ਨੇ ਪਹਿਲਾ, ਆਸ਼ੂ ਟੋਮਰ ਨੇ ਦੂਜਾ ਅਤੇ ਅਸ਼ਵਨੀ ਨੇ ਚੌਥਾ ਸਥਾਨ ਹਾਸਲ ਕੀਤਾ ਹੈ। ਜਦ ਕਿ ਲੜਕੀਆਂ ਦੇ ਮੁਕਾਬਲੇ ’ਚ ਰਾਈਫ਼ਲ ਪ੍ਰਤੀਯੋਗਤਾ ’ਚ ਕਾਵਿਯਾ ਜੈਨ ਨੇ ਤੀਜਾ ਅਤੇ ਪਿਸਟਲ ’ਚ ਸਤਬੀਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ 9 ਤੋਂ 14 ਨਵੰਬਰ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਹੋਣ ਜਾ ਰਹੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈਂਪੀਅਨਸ਼ਿਪ ਲਈ ਅਸ਼ਵਨੀ, ਆਵਿਸ਼ਕਾਰ ਟੋਮਰ, ਅਖ਼ਿਲ ਸੋਰੇਨ ਅਤੇ ਲੜਕੀਆਂ ’ਚ ਮੇਘਨਾ ਤੇ ਸ੍ਰੀਅੰਕਾ ਚੁਣੀਆਂ ਗਈਆਂ ਹਨ। ਉਨ੍ਹਾਂ ਉਕਤ ਵਿਦਿਆਰਥੀਆਂ ਨੂੰ ਖੇਡ ਸਫ਼ਲਤਾ ਹਾਸਲ ਕਰਨ ਲਈ ਸ਼ੁਭਇੱਛਾਵਾਂ ਦਿੰਦਿਆ ਟੀਮ ਦੀ ਸ਼ਾਨਦਾਰ ਉਪਲਬੱਧੀ ’ਤੇ ਪ੍ਰਿੰ: ਡਾ. ਮਹਿਲ ਸਿੰਘ ਨੇ ਡਾ. ਦਲਜੀਤ ਸਿੰਘ ਮੁਖੀ ਸਰੀਰਿਕ ਸਿੱਖਿਆ ਵਿਭਾਗ, ਪ੍ਰੋ. ਅਮਨਦੀਪ ਕੌਰ, ਬਚਨਪਾਲ ਸਿੰਘ ਅਤੇ ਸਮੁੱਚੇ ਵਿਭਾਗ ਨੂੰ ਵਧਾਈ ਦਿੱਤੀ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply