ਚੌਂਕ ਮਹਿਤਾ, 27 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ (ਹੋਸਟਲ) ਵਿਖੇ ਸਾਲਾਨਾ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਹੋਸਟਲ ਦੇ ਵਿਦਿਆਰਥੀਆਂ ਵੱਲੋਂ ਅਕਾਲ ਪੁਰਖ ਦਾ ਓਟ ਆਸਰਾ ਲੈਂਦੇ ਹੋਏ ਸ਼ਬਦ ਗਾਇਨ ਨਾਲ ਕੀਤੀ।ਇਸ ਉਪਰੰਤ ਵਿਦਿਆਰਥੀਆਂ ਵੱਲੋਂ ਧਾਰਮਿਕ ਅਤੇ ਸੱਭਿਆਚਾਰਕ ਪੇਸ਼ ਕਰਦੇ ਹੋਏ ਧਾਰਮਿਕ ਗੀਤ, ਸਮਾਜਿਕ ਬੁਰਾਈਆ ਨਾਲ ਸੰਬੰਧਤ ਡਰਾਮਾ, ਸੱਭਿਆਚਾਰਕ ਗੀਤ ਆਦਿ ਪੇਸ਼ ਕਰਕੇ ਆਏ ਹੋਏ ਮਹਿਮਾਨਾਂ ਦਾ ਮਨ ਮੋਹਿਆ।ਇਸ ਮੌਕੇ ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਕਾਲਜ ਵਾਈਸ ਪ੍ਰਿੰ: ਗੁਰਦੀਪ ਸਿੰਘ, ਸਕੂਲ ਸੁਪਰਡੈਂਟ ਸਤਨਾਮ ਸਿੰਘ, ਸੁਪਰਡੈਂਟ ਬਾਜ ਸਿੰਘ, ਸੁਪਰਡੈਂਟ ਬਸੰਤ ਸਿੰਘ, ਕਾਲਜ ਸੁਪਰਡੈਂਟ ਕੁਲਦੀਪ ਕੌਰ, ਅਥਲੈਟਿਕਸ ਕੋਚ ਹਰਭਜਨ ਸਿੰਘ, ਹਾਕੀ ਕੋਚ ਬਲਜਿੰਦਰ ਸਿੰਘ, ਹੋਸਟਲ ਵਾਰਡਨ ਬਲਕਾਰ ਸਿੰਘ, ਹੋਸਟਲ ਵਾਰਡਨ ਹਰਜੀਤ ਕੌਰ, ਮਿਊਜਿਕ ਟੀਚਰ ਗੁਰਮੁਖ ਸਿੰਘ, ਮਿਊਜਿਕ ਟੀਚਰ ਹਰਕੀਰਤ ਸਿੰਘ, ਸਮੂਹ ਸਟਾਫ, ਵਿਦਿਆਰਥੀਆਂ ਦੇ ਮਾਪੇ ਅਤੇ ਵਿਦਿਆਰਥੀ ਵੀ ਸ਼ਾਮਲ ਸਨ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media