Monday, August 31, 2026

ਤਿੰਨ ਜੰਗੀ ਨਾਇਕਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ `ਚ 31 ਨੂੰ ਲੱਗਣਗੀਆਂ

ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਤਿੰਨ Air Marshal Arjan Singhਜੰਗੀ ਨਾਇਕਾਂ ਦੀਆਂ ਤਸਵੀਰਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ 31 ਅਕਤੂਬਰ ਨੂੰ ਲਗਾਈਆਂ ਜਾਣਗੀਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸਿੰਘ ਸਾਹਿਬਾਨ ਅਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈ ਜਾਵੇਗੀ।
ਇਸ ਸਬੰਧੀ ਪ੍ਰੋ. ਬਡੂੰਗਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਨ 1965 ਦੀ ਜੰਗ ਸਮੇਂ ਜਰਨਲ ਹਰਬਖਸ਼ ਸਿੰਘ ਨੇ ਸੂਰਬੀਰਤਾ ਅਤੇ ਸੂਝਤਾ ਨਾ ਵਿਖਾਈ ਹੁੰਦੀ ਤਾਂ ਸਾਡਾ ਪੰਜਾਬ ਤੇ ਕਸ਼ਮੀਰ ਪਾਕਿਸਤਾਨ ਦਾ ਹਿੱਸਾ ਬਣ ਜਾਣੇ ਸਨ, ਪ੍ਰੰਤੂ ਉਨ੍ਹਾਂ ਵੱਲੋਂ ਜੰਗ ਸਮੇਂ ਵਿਖਾਈ ਬਹਾਦਰੀ ਦੀ ਅਨੋਖੀ ਮਿਸਾਲ ਸਾਡੇ ਸਾਹਮਣੇ ਹੈ, ਜਿਸ ਨੂੰ ਸਦੀਵੀ ਯਾਦ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ 1971 ਦੀ ਜੰਗ ਸਮੇਂ ਜਗਜੀਤ ਸਿੰਘ ਅਰੋੜਾ ਨੇ ਅਹਿਮ ਯੋਗਦਾਨ ਪਾਇਆ।ਉਨ੍ਹਾਂ ਨੇ ਅਜਿਹੀ ਬਹਾਦਰੀ ਵਿਖਾਈ ਕੇ ਜੰਗ ਸਮੇਂ ਪਾਕਿ ਫੌਜਾਂ ਨੂੰ ਹਥਿਆਰ ਸੁੱਟਣ ਲਈ ਮਜ਼ਬੂਰ ਹੋਣਾ ਪਿਆ।ਉਨ੍ਹਾਂ ਦੀ ਅਗਵਾਈ ’ਚ ਭਾਰਤੀ ਫੌਜ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ।ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੰਗੀ ਨਾਇਕ ਮਾਰਸ਼ਲ ਅਰਜਨ ਸਿੰਘ, ਜਿਨ੍ਹਾਂ ਨੂੰ ਦੁਨੀਆਂ ’ਚ ਪੰਜ ਸਟਾਰ ਹਾਸਲ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ।ਉਨ੍ਹਾਂ ਨੇ 1965 ਦੀ ਜੰਗ ਸਮੇਂ ਭਾਰਤੀ ਹਵਾਈ ਫੌਜ ਦੀ ਅਗਵਾਈ ਕਰਕੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਅਤੇ ਦੁਸ਼ਮਣ ਫੌਜਾਂ ਨੂੰ ਗੋਡੇ ਟੇਕਣ ਲਈ ਮਜ਼ਬੂਰ ਹੋਣਾ ਪਿਆ।ਉਨ੍ਹਾਂ ਕਿਹਾ ਕਿ ਮਾਰਸ਼ਲ ਅਰਜਨ ਸਿੰਘ ਵੱਲੋਂ ਪਾਏ ਅਹਿਮ ਯੋਗਦਾਨ ਸਦਕਾ ਭਾਰਤੀ ਏਅਰਫੋਰਸ ਨੂੰ ਦੁਨੀਆ ਦੀ ਤਾਕਤਵਾਰ ਸੈਨਾ ’ਚ ਗਿਣਿਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਤਿੰਨਾਂ ਜਰਨਲਾਂ ਦੀਆਂ ਅਹਿਮ ਪ੍ਰਾਪਤੀਆਂ ਅਤੇ ਦੇਸ਼ ਦੀ ਏਕਤਾ ਅਖੰਡਤਾ ਦੀ ਰਾਖੀ ਲਈ ਪਾਏ ਮਹੱਤਵਪੂਰਨ ਯੋਗਦਾਨ ਕਾਰਨ ਸ਼੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਲਕੇ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਉਨ੍ਹਾਂ ਦੀਆਂ ਤਸਵੀਰਾਂ ਸਥਾਪਿਤ ਕਰੇਗੀ।ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਸ਼੍ਰੋਮਣੀ ਕਮੇਟੀ ਵਲੋਂ ਲਿਖਤੀ ਤੌਰ ’ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੱਦਾ ਭੇਜਿਆ ਗਿਆ।ਉਨ੍ਹਾਂ ਦੱਸਿਆ ਕਿ ਇਸ ਮਹਾਨ ਕਾਰਜ ਸਮੇਂ ਸਿੰਘ ਸਾਹਿਬਾਨ ਤੋਂ ਇਲਾਵਾ ਸਿੱਖ ਕੌਮ ਦੀਆਂ ਪ੍ਰਮੁੱਖ ਸਖਸ਼ੀਅਤਾਂ ਵੀ ਹਾਜ਼ਰ ਹੋਣਗੀਆਂ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …

Leave a Reply