ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪਬਲੀਸਿਟੀ ਵਿਭਾਗ ਦੇ ਇੰਚਾਰਜ ਹਰਭਜਨ ਸਿੰਘ ਵਕਤਾ ਅਤੇ ਸਾਬਕਾ ਐਂਕਰ
ਦੂਰਦਰਸ਼ਨ ਤੇ ਸਾਬਕਾ ਡਾਇਰੈਕਟਰ ਪੰਜਾਬ ਐਗਰੋ ਪ੍ਰਿੰਸੀਪਲ ਹਰਜਿੰਦਰ ਸਿੰਘ ਰੰਧਾਵਾ ਦੇ ਸਤਿਕਾਰਯੋਗ ਪਿਤਾ ਸੰਤੋਖ ਸਿੰਘ (75) ਦੇ ਅਕਾਲ ਚਲਾਣਾ ਕਰ ਗਏ ਹਨ।ਸੰਤੋਖ ਸਿੰਘ ਬਿਜਲੀ ਬੋਰਡ ਤੋਂ ਜੇ.ਈ ਦੇ ਅਹੁੱਦੇ ਤੋਂ ਸੇਵਾ ਮੁਕਤ ਹੋਏ ਸਨ ਅਤੇ ਪਿੰਡ ਬੰਬ ਦੇ ਸਾਬਕਾ ਸਰਪੰਚ ਵੀ ਰਹਿ ਚੁੱਕੇ ਸਨ।ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤੇ ਅੱਜ ਉਨ੍ਹਾਂ ਆਪਣੇ ਗ੍ਰਹਿ ਪਿੰਡ ਬੰਬ ਡੇਰਾ ਬਾਬਾ ਨਾਨਕ ਗੁਰਦਾਸਪੁਰ ਵਿਖੇ ਆਖਰੀ ਸਾਹ ਲਿਆ।ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਕਰ ਦਿੱਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਡਾ. ਰੂਪ ਸਿੰਘ, ਅਵਤਾਰ ਸਿੰਘ ਸੈਂਪਲਾ, ਮਨਜੀਤ ਸਿੰਘ, ਹਰਭਜਨ ਸਿੰਘ ਮਨਾਵਾਂ, ਸੁਖਦੇਵ ਸਿੰਘ ਭੂਰਾ ਕੋਹਨਾ ਤੇ ਕੁਲਵਿੰਦਰ ਸਿੰਘ ਰਮਦਾਸ, ਸੁਲੱਖਣ ਸਿੰਘ ਮੈਨੇਜਰ ਤੇ ਰਾਜਿੰਦਰ ਸਿੰਘ ਰੂਬੀ ਐਡੀਸ਼ਨਲ ਮੈਨੇਜਰ ਨੇ ਸੰਤੋਖ ਸਿੰਘ ਦੇ ਦਿਹਾਂਤ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਵਾਹਿਗੁਰੂ ਸੰਤੋਖ ਸਿੰਘ ਨੂੰ ਆਪਣੇ ਚਰਨਾਂ ਵਿਚ ਨਿਵਾਸ ਤੇ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Check Also
ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ ਸੋਲੋ ਪ੍ਰਦਰਸ਼ਨੀ ਦਾ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਉਦਘਾਟਨ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ …
Punjab Post Daily Online Newspaper & Print Media