Tuesday, July 7, 2026

ਹਥਿਆਰਬੰਦ ਹਮਲਾਵਰਾਂ ਵਲੋਂ ਹਿੰਦੂ ਨੇਤਾ ਦੀ ਗੋਲੀਆਂ ਮਾਰ ਕੇ ਹੱਤਿਆ

ਹਿੰਦੂ ਜਥੇਬੰਦੀਆਂ ਵਲੋਂ 30 ਅਕਤੂਬਰ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ
ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਬਟਾਲਾ ਰੋਡ ਸਥਿਤ ਭਾਰਤ ਚੌਕ ਵਿਖੇ ਇੱਕ ਹਿੰਦੂ ਨੇਤਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ PPN3010201701ਜਾਣ ਦੀ ਖਬਰ ਹੈ।ਮਿਲੀ ਜਾਣਕਾਰੀ ਅਨੁਸਾਰ ਬਾਅਦ ਦੁਪਹਿਰ ਸਵਾ ਤਿੰਨ ਵਜੇ ਦੇ ਕਰੀਬ ਦੋ ਮੋਟਰਸਾਈਕਲਾਂ `ਤੇ ਆਏ ਚਾਰ ਨੌਜਵਾਨਾਂ ਜਿੰਨਾਂ ਵਿਚੋਂ ਦੋ ਨੇ ਮੂੰਹ ਢੱਕੇ ਹੋਏ ਸਨ। ਉਨਾਂ ਵਿਚੋਂ ਦੋ ਨੌਜਵਾਨਾਂ ਨੇ ਹਿੰਦੂ ਸੰਘਰਸ਼ ਸੈਨਾ ਦੇ ਵਿਪਨ ਕੁਮਾਰ `ਤੇ ਪਿਸਤੌਲ ਨਾਲ ਗੋਲੀਆ ਚਲਾ ਦਿੱਤੀਆਂ, ਜੋ ਕਿਤੇ ਜਾਣ ਲਈ ਆਪਣੇ ਸਾਥੀ ਦੇ ਮੋਟਰਸਾਈਕਲ `ਤੇ ਸਵਾਰ ਹੋ ਰਿਹਾ ਸੀ।ਹਿੰਦੂ ਨੇਤਾ ਵਿਪਨ `ਤੇ ਅੰਨੇਵਾਹ ਚਲਾਈਆਂ ਗਈਆਂ ਗੋਲੀਆਂ ਨਾਲ ਉਹ ਜਮੀਨ ਤੇ ਡਿੱਗ ਪਿਆ ਅਤੇ ਜਦ ਉਨਾਂ ਨੂੰ ਸਾਥੀਆਂ ਨੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।ਇਹ ਘਟਨਾ ਨੇੜਲੇ ਸੀ.ਸੀ.ਟੀ.ਵੀ ਕੈਮਰਿਆ ਵਿੱਚ ਰਿਕਾਰਡ ਹੋ ਗਈ ਜਿਸ ਦੇ ਅਧਾਰ `ਤੇ ਪੁਲਿਸ ਵਲੋਂ ਕਾਰਵਾਈ ਅਰੰਭ ਕਰ ਦਿਤੀ ਗਈ ਹੈ।ਦਿਨ ਦਿਹਾੜੇ ਵਾਪਰੀ ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਹੈ ਅਤੇ ਪੁਲਿਸ ਵਲੋਂ ਹਾਈ ਅਲਰਟ ਜਾਰੀ ਕਰ ਦਿਤਾ ਗਿਆ ਹੈ। ਸੂਚਨਾ ਅਨੁਸਾਰ ਵਿਪਨ ਕੁਮਾਰ ਹਿੰਦੂ ਸੰਘਰਸ਼ ਸੈਨਾ ਦੇ ਜਿਲਾ ਪ੍ਰਧਾਨ ਸੀ ਅਤੇ ਉਹ ਜਗਰਾਤੇ ਅਤੇ ਲੋੜਵੰਦ ਲੜਕੀਆਂ ਦੇ ਵਿਆਹ ਵੀ ਕਰਵਾਇਆ ਕਰਦਾ ਸੀ।ਸੂਚਨਾ ਅਨੁਸਾਰ ਵਿਪਨ ਕੁਮਾਰ ਨੂੰ ਪਹਿਲਾਂ ਤੋਂ ਧਮਕੀਆਂ ਮਿਲ ਰਹੀਆਂ ਸਨ।
ਇਸ ਘਟਨਾ ਦੇ ਖਿਲਾਫ ਵੱਖ-ਵੱਖ ਹਿੰਦੂ ਜਥੇਬੰਦੀਆਂ ਵਲੋਂ ਰੋਸ ਵਜੋਂ ਕੱਲ 31 ਅਕਤੂਬਰ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply