ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮਿ੍ਰਤਸਰ ਵਿਖੇ ਪੰਜਾਬ ਸਰਕਾਰ ਅਤੇ ਪੀ ਐਚ ਡੀ ਚੈਂਬਰ ਆਫ ਕਾਮਰਸ ਵੱਲੋਂ ਪੰਜਾਬ
ਅੰਤਰਰਾਸ਼ਟਰੀ ਵਪਾਰ ਮੇਲਾ ‘ਪਾਈਟੈਕਸ’ ਇਸ ਵਾਰ 7 ਤੋਂ 11 ਦਸੰਬਰ, 2017 ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ।ਇਹ ਪ੍ਰਗਟਾਵਾ ਸੁਭਾਸ਼ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ ਅਤੇ ਵਿਕਾਸ ਹੀਰਾ ਸਹਾਇਕ ਕਮਿਸ਼ਨਰ ਜਨਰਲ ਨੇ ਇਸ ਮੇਲੇ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਅਤੇ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।ਉਨਾਂ ਦੱਸਿਆ ਕਿ ਇਸ ਮੇਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ ਜਿਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆ ਲਗਾਈਆਂ ਗਈਆਂ ਹਨ।
ਉਨਾਂ ਦੱਸਿਆ ਕਿ ਮੇਲੇ ਦੌਰਾਨ ਸਾਰਕ ਦੇਸ਼ਾਂ ਤੋਂ ਆਉਣ ਵਾਲੇ ਖਰੀਦਦਾਰਾਂ ਦੇ ਆਉਣ-ਜਾਣ ਅਤੇ ਰਹਿਣ-ਸਹਿਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।ਉਨਾਂ ਕਿਹਾ ਕਿ ਇਸ ਨਾਲ ਨਾ ਕੇਵਲ ਆਪਸੀ ਸਾਂਝ ਵਧੇਗੀ ਸਗੋਂ ਇਨਾਂ ਮੁਲਕਾਂ ਵਿਚਾਲੇ ਵਪਾਰ ਨੂੰ ਹੋਰ ਹੁਲਾਰਾ ਵੀ ਮਿਲੇਗਾ।ਇਸ ਮੌਕੇ ਉਨਾਂ ਮੇਲੇ ਦੇ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਉਨਾਂ ਕਿਹਾ ਕਿ ਮੇਲੇ ਦੌਰਾਨ ਟੈਂਟ, ਪਾਰਕਿੰਗ, ਮੈਡੀਕਲ ਸਹਾਇਤਾ ਅਤੇ ਸੁਰੱਖਿਆ ਆਦਿ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।ਇਸ ਮੌਕੇ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media