Wednesday, August 12, 2026

ਮਾਂ-ਬੋਲੀ ਪੰਜਾਬੀ ਨੂੰ ਸਰਕਾਰੀ ਪਹਿਲ ਦੇ ਅਧਾਰ ’ਤੇ ਲਾਗੂ ਕਰੇ ਪੰਜਾਬ ਸਰਕਾਰ -ਜਥੇਦਾਰ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ Giani-Gurbachan-Singh1ਸਾਹਿਬ ਵਿਖੇ ਆਖਿਆ ਹੈ ਕਿਹਾ ਕਿ ਪਿਛਲੇ ਦਿਨੀ ਇਹ ਧਿਆਨ ਵਿਚ ਆਇਆ ਹੈ ਕਿ ਪੰਜਾਬ ਅੰਦਰ ਸਰਕਾਰੀ, ਅਰਧ-ਸਰਕਾਰੀ, ਪ੍ਰਾਈਵੇਟ ਕੰਪਨੀਆਂ ਅਤੇ ਵਿਦਿਅਕ ਅਦਾਰਿਆਂ ਵਿਚ ਮਾਂ-ਬੋਲੀ ਪੰਜਾਬੀ ਨੂੰ ਬਣਦਾ ਯੋਗ ਸਥਾਨ ਨਾ ਦੇਣ ਕਰਕੇ ਨੌਜਵਾਨਾਂ ਵਲੋਂ ਹਰ ਰਾਸ਼ਟਰੀ ਮਾਰਗਾਂ ’ਤੇ ਲੱਗੇ ਸੰਕੇਤਕ ਬੋਰਡ, ਜਿੰਨ੍ਹਾਂ ਵਿਚ ਪੰਜਾਬੀ ਭਾਸ਼ਾ ਨੂੰ ਤੀਜੇ ਨੰਬਰ ’ਤੇ ਦਰਸਾਇਆ ਗਿਆ, ਜੋ ਕਿ ਕਿਸੇ ਵੀ ਹਲਾਤਾਂ ਦੇ ਅਨਕੂਲ ਨਹੀਂ।ਕਿਉਂਕਿ ਭਾਰਤ ਦੇ ਹਰ ਸਟੇਟਾਂ ਵਿਚ ਉਥੋਂ ਦੀ ਭਾਸ਼ਾ ਨੂੰ ਪਹਿਲੇ ਨੰਬਰ ’ਤੇ ਰੱਖਿਆ ਜਾਂਦਾ ਹ। ਫਿਰ ਪੰਜਾਬ ਨਾਲ ਅਜਿਹਾ ਵਿਤਕਰਾ ਕਿਉਂ? ਪੰਜਾਬੀ ਭਾਸ਼ਾ ਨੂੰ ਯੋਗ ਸਥਾਨ ਦਿਵਾਉਣ ਲਈ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਭੂਰ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਰਾਜ ਭਾਸ਼ਾ ਮਾਂ-ਬੋਲੀ ਪੰਜਾਬੀ ਨੂੰ ਸਰਕਾਰੀ/ਅਰਧ-ਸਰਕਾਰੀ ਦਫ਼ਤਰਾਂ, ਸਮੂੰਹ ਵਿਦਿਅਕ ਅਦਾਰਿਆਂ ਵਿਚ ਪਹਿਲ ਦੇ ਅਧਾਰ ’ਤੇ ਲਾਗੂ ਕਰੇ।
ਜਥੇਦਾਰ ਨੇ ਕਿਹਾ ਕਿ `ਖ਼ਾਲਸੇ ਦੀ ਮਾਤਾ` ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਜੋ 3 ਨਵੰਬਰ ਨੂੰ ਆ ਰਿਹਾ ਹੈ।ਸ਼੍ਰੋਮਣੀ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂੰਹ ਸਭਾ-ਸੁਸਾਇਟੀਆਂ ਖ਼ਾਲਸਾਈ ਇਸ ਨੂੰ ਜਾਹੋ-ਜਲਾਲ ਨਾਲ ਮਨਾਉਣ ਦੇ ਉਪਰਾਲੇ ਕਰਨ।
ਨਵੰਬਰ 1984 ਨੂੰ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਅਤੇ ਭੁਝੰਗੀਆਂ ਦੀ ਯਾਦ ਵਿਚ ਕੈਨੇਡਾ ਦੀ ਸਮੂਹ ਸੰਗਤ ਅਤੇ ਸਭਾ ਸੁਸਾਇਟੀਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ ਸ਼ਹੀਦੀ ਦਿਹਾੜਾ ਮਨਾਉਣ ਦਾ ਸਾਰਥਿਕ ਉਪਰਾਲਾ ਕੀਤਾ ਜਾ ਰਿਹਾ ਹੈ।ਭਰਪੂਰ ਸਿੰਘ, ਗੁਰਜੀਤ ਸਿੰਘ, ਕਮਲਜੀਤ ਸਿੰਘ, ਰਣਜੀਤ ਸਿੰਘ, ਪਰਮਿੰਦਰ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ ਇਨ੍ਹਾਂ ਵੱਲੋਂ ਹੁਣ ਤੱਕ ਸ਼ਹੀਦਾਂ ਦੀ ਯਾਦ ਵਿਚ ਖੁੂਨਦਾਨ ਕੈਂਪਾਂ ਦਾ ਆਯੋਜਨ ਕਰਕੇ ਇੱਕ ਲੱਖ ਵੀਹ ਹਜ਼ਾਰ ਲੋਕਾਂ ਦੀਆਂ ਵਡਮੁੱਲੀਆਂ ਜਾਨਾਂ ਨੂੰ ਬਚਾਇਆ ਗਿਆ ਹੈ, ਜੋ ਕਿ ਅਤੀ ਸ਼ਲਾਘਾਯੋਗ ਉਪਰਾਲਾ ਹੈ।ਇਸ ਕਰਕੇ ਦੇਸ਼-ਵਿਦੇਸ਼ ਅੰਦਰ ਵੱਸ ਰਹੇ ਸਮੂੰਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ 1 ਨਵੰਬਰ 2017 ਸ਼ਾਮ 6 ਵਜੇ ਘੱਟੋ-ਘੱਟ ਇੱਕ ਮਿੰਟ ਦਾ ਸਿਮਰਨ ਜਰੂਰ ਕਰਨ।
ਪੰਜਾਬ ਸਰਕਾਰ ਵੱਲੋਂ ਲੁਧਿਆਣਾ ਸ਼ਹਿਰ ਵਿਖੇ ਇੰਦਰਾ ਗਾਧੀ ਦਾ ਬੁੱਤ ਲਗਾਉਣ ਦਾ ਜਿਹੜਾ ਫੈਸਲਾ ਕੀਤਾ ਗਿਆ ਹੈ, ਉਸ ਸਬੰਧੀ ਸਿੰਘ ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਜੇਕਰ ਉਕਤ ਬੁੱਤ ਪੰਜਾਬ ਅੰਦਰ ਲਗਾਇਆ ਜਾਂਦਾ ਹੈ ਤਾਂ ਪੰਜਾਬ ਦਾ ਮਹੌਲ ਖਰਾਬ ਹੋਣ ਦਾ ਡਰ ਹੈ।ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਤੁਰੰਤ ਮੁੜ ਵਿਚਾਰ ਕਰਕੇ ਇਸ ਬੁੱਤ ਨੂੰ ਲਗਾਉਣ ਦਾ ਫੈਸਲਾ ਰੱਦ ਕਰੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਰਾਜ ਦੇ ਵਿਗੜਦੇ ਹਾਲਾਤਾਂ ਲਈ ਪੰਜਾਬ ਸਰਕਾਰ ਜਿੰਮੇਵਾਰ ਤੇ ਜਵਾਬਦੇਹ ਹੋਵੇਗੀ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply