ਪਠਾਨਕੋਟ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਣਵਾਲ ਪਠਾਨਕੋਟ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਬਚਿਆਂ ਦੇ ਵਿਚ ਭਾਸ਼ਣ, ਲੇਖ ਮੁਕਾਬਲਾ, ਪੇਟਿੰਗ ਮੁਕਾਬਲਾ ਕਰਵਾਇਆ ਗਿਆ ਅਤੇ ਬਚਿਆ ਨੂੰ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਨਮਾਨਿਤ ਕੀਤਾ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵਲੋਂ ਹਾਜ਼ਰ ਹੋਏ ਵਿਦਿਆਰਥੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਅਤੇ ਅਧਿਕਾਰਾਂ ਬਾਰੇ ਜਾਗਰੂਕ ਕਰਵਾਇਆ ਗਿਆ।ਉਹਨਾਂ ਨੇ ਵਿਦਿਆਰਥੀਆਂ ਦੇ ਹੱਕਾਂ ਵਿਚ ਬਣੇ ਕਾਨੂੰਨੀ ਅਧਿਕਾਰਾਂ ਬਾਰੇ, ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ, ਅਪਰਾਧ ਪੀੜਤ ਮੁਆਵਜ਼ਾ ਸਕੀਮ ਅਤੇ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਵਲੋਂ ਲੋਕ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦਸਿਆ ਗਿਆ ਹੈ ਅਤੇ ਨਾਲ ਹੀ ਉਹਨਾਂ ਨੂੰ ਜਿਲਾ ਕਚਿਹਰੀਆਂ ਵਿਖੇ ਖੋਲੇ ਗਏ ਫਰੰਟ ਆਫਿਸ ਦੀ ਮਹੱਤਤਾ ਬਾਰੇ ਦੱਸਿਆ ਗਿਆ ਅਤੇ ਨਾਲ ਹੀ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਮੁਤਾਬਿਕ ਨਿਰਧਾਰਤ ਕੀਤੀਆਂ ਗਈਆਂ ਕੈਟਾਗਰੀ ਦੇ ਮੁਤਾਬਿਕ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਵੀ ਜਾਗਰੂਕ ਕੀਤਾ ਗਿਆ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਹੋਰ ਅਧਿਆਪਕ ਵੀ ਸ਼ਾਮਲ ਸਨ।
Check Also
ਸ਼੍ਰੋਮਣੀ ਕਮੇਟੀ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੂੰ ਦਿੱਤੀ 15 ਲੱਖ ਦੀ ਸਹਾਇਤਾ
ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ …
Punjab Post Daily Online Newspaper & Print Media