ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਛਤਰ ਛਾਇਆ ਹੇਠ ਕੰਮ ਕਰ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਉ ਵਿਖੇ ‘ਪੰਜਾਬ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਕੁਲਜੀਤ ਸਿੰਘ ਸਾਹਨੀ, ਜਸਵਿੰਦਰ ਸਿੰਘ ਐਡਵੋਕੇਟ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ।ਸਮਾਗਮ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਅਤੇ ਆਪਣੀ ਮਾਂ ਬੋਲੀ ‘ਪੰਜਾਬੀ’ ਪ੍ਰਤੀ ਆਪਣੀਆਂ ਭਾਵਨਾਵਾਂ ਨੂੰ ਭਾਸ਼ਨ, ਕਵਿਤਾਵਾਂ, ਗੀਤ ਅਤੇ ਨਾਟਕ ਦੀਆਂ ਵੰਨਗੀਆਂ ਰਾਹੀਂ ਪੇਸ਼ ਕੀਤਾ।ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਦੇ ਅਜ਼ਾਦੀ ਦੇ ਸੰਘਰਸ਼ ਵਿੱਚ ਸ਼ਹੀਦੀਆਂ ਪਾਉਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਗੀਤ ਪੇਸ਼ ਕੀਤਾ।ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ‘ਪੰਜਾਬ ਦੀ ਹਾਲਤ’ ਨਾਟਕ ਪੇਸ਼ ਕੀਤਾ ਗਿਆ ਜਿਸ ਵਿੱਚ ਉਹਨਾਂ ਨੇ ਮਾਂ ਬੋਲੀ ਤੇ ਪੰਜਾਬੀ ਸਭਿਆਚਾਰ ਦੀ ਡਿੱਗਦੀ ਹਾਲਤ ਤੇ ਚਿੰਤਾ ਪ੍ਰਗਟ ਕੀਤੀ ਤੇ ਇਸ ਦੀ ਹਾਲਤ ਨੂੰ ਸੁਧਾਰਨ ਲਈ ਪੰਜਾਬੀਆਂ ਨੂੰ ਆਪਣਾ ਫ਼ਰਜ਼ ਨਿਭਾਉਣ ਦਾ ਤਰਲਾ ਪਾਇਆ।ਵਿਦਿਆਰਥੀਆਂ ਨੂੰ ਪੰਜਾਬੀ ਬੋਲੀ ਦੀਆਂ ਵਿਸ਼ੇਸ਼ਤਾਵਾਂ ਅਤੇ ਪੰਜਾਬੀ ਬੋਲੀ ਦੇ ਅਲੋਪ ਹੋਏ ਸ਼ਬਦਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਸਕੂਲ ਦੇ ਮੈਂਬਰ ਇੰਚਾਰਜ ਜਸਵਿੰਦਰ ਸਿੰਘ ਐਡਵੋਕੇਟ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਕਿਸੇ ਵੀ ਵਿਅਕਤੀ ਦੇ ਜੀਵਨ ਵਿੱਚ ਬੋਲੀ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ।ਪੰਜਾਬੀ ਬੋਲੀ ਦੀ ਧਾਕ ਸਾਰੀ ਦੁਨੀਆਂ ਮੰਨਦੀ ਹੈ।ਪੰਜਾਬੀ ਹੋਣ ਦੇ ਨਾਤੇ ਸਭ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਪੰਜਾਬੀ ਨੂੰ ਆਪਣੇ ਮਨ ਅਤੇਜੀਵਨ ਵਿੱਚ ਪੂਰਾ ਸਤਿਕਾਰ ਦੇਈਏ।ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਉਨ੍ਹਾਂ ਇਹ ਆਸ ਪ੍ਰਗਟਾਈ ਕਿ ਪੰਜਾਬੀ ਕੌਮ ਦੀ ਨਵੀਂ ਪਨੀਰੀ ਪੰਜਾਬ ਦੀ ਚੜ੍ਹਦੀ ਕਲਾ ਲਈ ਭਰਪੂਰ ਯੋਗਦਾਨ ਪਾਵੇਗੀ ਅਤੇ ਪੰਜਾਬ ਤੱਰਕੀ ਦੀਆਂ ਬੁਲੰਦੀਆਂ ਨੂੰ ਫਿਰ ਛੁਹਣ ਵਿੱਚ ਕਾਮਯਾਬ ਹੋਵੇਗਾ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media