ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਲੋਂ ਸਰਦਾਰ ਵੱਲਭ ਭਾਈ ਪਟੇਲ ਜਿੰਨ੍ਹਾਂ ਨੇ ਦੇਸ਼ ਨੂੰ
ਇੱਕ ਜੁੱਟ ਕਰਨ ਵਿੱਚ ਭਰਪੂਰ ਯੋਗਦਾਨ ਪਾਇਆ ਸੀ, ਦੀ 142ਵੀਂ ਵਰ੍ਹੇਗੰਢ ਦੇ ਸੰਬੰਧ ਵਿੱਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਸਰਦਾਰ ਵੱਲਭ ਭਾਈ ਪਟੇਲ ਭਾਰਤ ਨੂੰ ਅਜ਼ਾਦੀ ਦਿਵਾਉਣ ਵਾਲੇ ਮੁੱਖ ਆਗੂਆਂ ਵਿੱਚੋਂ ਇੱਕ ਸਨ ਅਤੇ ਉਨ੍ਹਾਂ ਨੂੰ ਭਾਰਤ ਦਾ `ਲੋਹ ਪੁਰਸ਼` ਕਹਿ ਕੇ ਵੀ ਬੁਲਾਇਆ ਜਾਂਦਾ ਹੈ।ਇਹ ਉਹ ਸ਼ਖਸੀਅਤ ਹੈ ਜਿੰਨ੍ਹਾਂ ਨੇ ਭਾਰਤ ਨੁੰ ਇੱਕ ਮੁੱਠ ਕਰਨ ਲਈ ਬਹੁਤ ਮਿਹਨਤ ਕੀਤੀ ਸੀ ।
ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੇ ਸਰਦਾਰ ਵੱਲਭ ਭਾਈ ਪਟੇਲ ਜੀ ਦੀ ਜੀਵਨ ਗਾਥਾ ਬਾਰੇ ਦੱਸਿਆ, ਦੇਸ਼-ਭਗਤੀ ਦੇ ਗੀਤ ਗਾਏ ਅਤੇ ਸਹਿਣਸ਼ੀਲਤਾ, ਧੀਰਜ ਅਤੇ ਏਕਤਾ ਨਾਲ ਸੰਬੰਧਤ ਨਾਅਰੇ ਲਾਏ। ਅੰਤ ਵਿੱਚ ਵਿਦਿਆਰਥੀਆਂ ਵੱਲੋਂ ਏਕਤਾ ਲਈ ਅਣਥੱਕ ਯਤਨ ਕਰਨ ਦਾ ਪ੍ਰਣ ਲਿਆ।ਪ੍ਰਾਰਥਨਾ ਸਭਾ ਦਾ ਅੰਤ ਰਾਸ਼ਟਰੀ ਗੀਤ ਨਾਲ ਕੀਤਾ ਗਿਆ ।
ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਦੀ ਅਜਿਹੇ ਮਹਾਨ ਲੋਕਾਂ ਨੂੰ ਯਾਦ ਕਰਨ ਲਈ ਸ਼ਲਾਘਾ ਕੀਤੀ ਜਿੰਨ੍ਹਾਂ ਦੀ ਦੇਸ਼ ਨੁੰ ਮਹਾਨ ਦੇਣ ਹੈ ।
ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਸਾਡੇ ਮਹਾਨ ਨੇਤਾਵਾਂ ਵਾਲੀਆਂ ਕਦਰਾਂ-ਕੀਮਤਾਂ ਨੂੰ ਅਪਨਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਦੁਆਰਾ ਦੱਸੇ ਰਸਤੇ ਤੇ ਚਲਣਾ ਚਾਹੀਦਾ ਹੈ ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media