ਨਵੀਂ ਦਿੱਲੀ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ’ਚ ਮਾਰੇ ਗਏ ਸਿੱਖਾਂ ਦੀ ਯਾਦ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
ਅਰਦਾਸ ਸਮਾਗਮ ਕਰਵਾ ਰਹੀ ਹੈ।ਇਸ ਗੱਲ ਦੀ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਅੱਜ ਮੀਡੀਆ ਨੂੰ ਜਾਰੀ ਬਿਆਨ ’ਚ ਦਿੱਤੀ। ਰਾਣਾ ਨੇ ਦੱਸਿਆ ਕਿ ਇਸ ਸਬੰਧੀ ਗੁਰਦੁਆਰਾ ਬੰਗਲਾ ਸਾਹਿਬ ਵਿਖੇ 30 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਹੋਈ ਸੀ ਜਿਸਦੇ ਭੋਗ 1 ਨਵੰਬਰ ਨੂੰ ਸਵੇਰੇ 10 ਵਜੇ ਪੈਣਗੇ। ਉਸਦੇ ਉਪਰੰਤ 1984 ਸਿੱਖ ਕਤਲੇਆਮ ਦੀ ਯਾਦਗਾਰ-ਸੱਚ ਦੀ ਕੰਧ ’ਤੇ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ।
ਰਾਣਾ ਨੇ ਦੱਸਿਆ ਕਿ ਇਸ ਵਿਸ਼ੇਸ਼ ਸਮਾਗਮ ’ਚ ਪੰਜਾਬ ਦੇ ਸਾਬਕਾ ਉਪ ਮੁਖਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਹਾਜ਼ਰੀ ਭਰਣਗੇ।ਰਾਣਾ ਨੇ ਕਿਹਾ ਕਿ ਦਿੱਲੀ ਕਮੇਟੀ ਜਿਥੇ 1984 ਦੇ ਪੀੜਿਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਲੜਾਈ ਲੜ ਰਹੀ ਹੈ, ਉਥੇ ਹੀ ਪੰਥਕ ਰਵਾਇਤਾਂ ਦੀ ਰਾਖੀ ਅਤੇ ਕੌਮ ਦੀ ਇਖਲਾਕ ਦੀ ਸੁਰੱਖਿਆ ਲਈ ਵੀ ਤਤਪਰ ਹੈ। ਰਾਣਾ ਨੇ ਸਿੱਖਾਂ ਨੂੰ ਆਪਣੇ ਬੱਚਿਆਂ ਨੂੰ 1984 ਦਾ ਕਾਲਾ ਇਤਿਹਾਸ ਦੀ ਜਾਣਕਾਰੀ ਜਰੂਰ ਦੇਣ ਦੀ ਅਪੀਲ ਕਰਦੇ ਹੋਏ ਸਮੂਹ ਪੰਥਦਰਦਿਆਂ ਨੂੰ ਸੱਚ ਦੀ ਕੰਧ ਦੇ ਦਰਸ਼ਨ ਦੀ ਵੀ ਅਪੀਲ ਕੀਤੀ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media