ਸੁਜਾਨਪੁਰ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਐਨ. ਐਸ. ਐਸ ਵਿਭਾਗ ਵਲੋਂ ਰਾਸਟਰੀ ਏਕਤਾ
ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਕਾਲਜ ਦੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਸਰਦਾਰ ਵੱਲਬਭਾਈ ਪਟੇਲ ਜਿੰਨਾ ਨੇ ਦੇਸ਼ ਦੀ ਆਜਾਦੀ, ਰਾਸ਼ਟਰੀ ਏਕਤਾ ਤੇ ਦੇਸ਼ ਦੀ ਅਖੰਡਤਾ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਹੈ, ਉਨ੍ਹਾਂ ਨੇ ਦੇਸ਼ ਦੀਆਂ 500 ਤੋਂ ਵੱੱਧ ਰਿਆਸਤਾਂ ਨੂੰ ਇਕਜੁੱਟ ਕਰਕੇ ਇਕ ਭਾਰਤ ਦਾ ਨਿਰਮਾਣ ਕਰਨ ਵਿਚ ਮਹਾਨ ਯੋਗਦਾਨ ਦਿਤਾ ਹੈ।ਉਨ੍ਹਾਂ ਕਿਹਾ ਕਿ ਪਟੇਲ ਬਿਸਮਾਰਕ ਆਫ਼ ਇੰਡੀਆ ਅਤੇ ਲੋਹ ਪੁਰਸ ਵਜੋਂ ਜਾਣੇ ਜਾਂਦੇ ਹਨ ।ੳਨ੍ਹਾਂ ਕਿਹਾ ਕਿ ਪਟੇਲ ਦੇ ਜਨਮ ਦਿਵਸ ਨੰ੍ਹ ਹਰ ਸਾਲ 31 ਅਕਤੂਬਰ ਨੂੰ ਰਾਸਟਰੀ ਏਕਤਾ ਦਿਵਸ ਵਜੋਂ ਮਨਾਉਣ ਦੀ ਸ਼ੁਰੂਆਤ 2014 ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋ 2014 ਵਿਚ ਕੀਤੀ ਗਈ ਹੈ।ਕਾਲਜ ਦੀ ਵਿਦਿਆਰਥਣ ਹਰਦੀਪ ਕੌਰ ਨੇ ਪਟੇਲ ਦੇ ਜੀਵਨ ਤੇ ਵਿਚਾਰਧਾਰਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ।ਇਸ ਮੌਕੇ ਤੇ ਪ੍ਰਿੰਸੀਪਲ ਭੁਪਿੰਦਰ ਕੌਰ ਵਲੋਂੇ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੁਹੰ ਚੁਕਾਈ ਗਈ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media