Tuesday, November 24, 2026

ਸ਼ੈਲਰ ਖਿਲਾਫ ਡਿਪਟੀ ਕਮਿਸ਼ਨਰ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਦਿੱਤੀ ਸ਼ਿਕਾਇਤ

ਜੰਡਿਆਲਾ ਗੁਰੂ, 31 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਸਰਾਂ ਰੋਡ ਰਘੂਨਾਥ ਕਾਲਜ ਲੜਕੀਆਂ ਦੇ ਨਜਦੀਕ ਮੌਜੂਦ ਇਕ PPN3110201713ਸ਼ੈਲਰ ਦੇ ਖਿਲਾਫ ਮੁਹੱਲਾ ਨਿਵਾਸੀਆਂ ਨੇ ਹੀਰਾ ਲਾਲ ਪੁੱਤਰ ਵਿਜੇ ਕੁਮਾਰ ਦੀ ਅਗਵਾਈ ਹੇਠ ਰੋਸ ਪ੍ਰਗਟ ਕਰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤੋਂ ਇਲਾਵਾ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕੇ.ਐਸ ਪੰਨੂ ਨੂੰ ਲਿਖਤੀ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ ਇਸ ਸ਼ੈਲਰ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹੀਰਾ ਲਾਲ ਨੇ ਦੱਸਿਆ ਕਿ ਰਿਹਾਇਸ਼ੀ ਇਲਾਕੇ ਵਿਚ ਸ਼ੈਲਰ `ਚੋਂ ਨਿਕਲਦੀ ਫੱਕ ਦੇ ਕਾਰਨ ਕਾਫੀ ਬਿਮਾਰੀਆਂ ਪੈਦਾ ਹੋਣ ਦਾ ਖਤਰਾ ਹੈ ਜਿਸ ਦਾ ਨਤੀਜਾ ਮੇਰੇ ਮਾਤਾ ਜੀ ਭੁਗਤ ਰਹੇ ਹਨ।ਉਹਨਾ ਕਿਹਾ ਕਿ ਸ਼ੈਲਰ ਦੇ ਨਾਲ ਹੀ ਚਲਦੀ ਸੜਕ ਉੱਪਰ ਰੋਜਾਨਾ ਹਜਾਰਾਂ ਰਾਹਗੀਰ ਵਾਹਨਾਂ ਆਦਿ ਤੇ ਲੰਘਦੇ  ਹਨ ਜਿਨ੍ਹਾਂ ਦੀਆਂ ਅੱਖਾਂ ਵਿਚ ਫੱਕ ਦੀ ਮਿੱਟੀ ਪੈਣ ਨਾਲ ਕੋਈ ਵੀ ਹਾਦਸਾ ਹੋ ਸਕਦਾ ਹੈ।ਇਸ ਸਬੰਧੀ ਪੱਤਰਕਾਰਾਂ ਵਲੋਂ ਵਾਰ ਵਾਰ ਸ਼ੈਲਰ ਮਾਲਿਕ ਦੇ ਫੋਨ ਤੇ ਗੱਲ ਕਰਨੀ ਚਾਹੀ, ਪਰ ਓਹਨਾ ਨੇ ਫੋਨ ਨਹੀਂ ਚੁੱਕਿਆ ।
ਕੀ ਕਹਿੰਦੇ ਹਨ ਅਧਿਕਾਰੀ – ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕੇ ਐਸ ਪਨੂੰ ਨਾਲ ਗੱਲ ਕੀਤੀ ਤਾ ਉਹਨਾਂ ਦੱਸਿਆ ਕਿ ਅੰਮ੍ਰਿਤਸਰ ਦੇ ਅਧਿਕਾਰੀਆਂ ਕੋਲੋਂ ਇਸ ਸਬੰਧੀ ਰਿਪੋਰਟ ਮੰਗੀ ਹੈ।ਅੰਮ੍ਰਿਤਸਰ ਸਥਿਤ ਪ੍ਰਦੂਸ਼ਣ ਬੋਰਡ ਦੇ ਅਧਿਕਾਰੀ ਹਰਪਾਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਜਾਂਚ ਪੜਤਾਲ ਵਿਚ ਸ਼ੈਲਰ ਪ੍ਰਦੂਸ਼ਣ ਬੋਰਡ ਦੇ ਨਿਯਮਾਂ ਅਨੁਸਾਰ ਗਲਤ ਪਾਇਆ ਗਿਆ ਹੈ ਅਤੇ ਉਸ ਦੇ ਖਿਲਾਫ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply