ਚੌਂਕ ਮਹਿਤਾ, 31 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਥਾਣਾ ਮਹਿਤਾ ਦੀ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ ਅਧੀਨ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਤੇ ਦੇਸੀ ਲਾਹਣ ਸਮੇਤ ਕਾਬੂ ਕੀਤਾ ਹੈ।ਥਾਣਾ ਮੁਖੀ ਸਰਦੂਲ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ ਨਰੇਸ਼ ਕੁਮਾਰ ਨੇ ਅੱਡਾ ਨਾਥ ਦੀ ਖੂਹੀ ਵਿਖੇ ਗਸ਼ਤ ਦੌਰਾਨ ਮਿਲੀ ਇਤਲਾਹ ‘ਤੇ ਘਰ ‘ਚ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਨ ਵਾਲੇ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਦਲੀਪ ਸਿੰਘ ਵਾਸੀ ਜਲਾਲ ਨੂੰ 25 ਕਿਲੋ ਲਾਹਣ, ਚਾਲੂ ਭੱਠੀ ਤੇ 2250 ਮਿ.ਲੀ ਨਜ਼ਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।ਇਸੇ ਤਰ੍ਹਾਂ ਏ.ਐਸ.ਆਈ ਬਲਦੇਵ ਸਿੰਘ ਨੇ ਏਅਰਟੈਲ ਸਕੂਲ਼ ਚੰਨਣਕੇ ਨਜ਼ਦੀਕ ਤਲਾਸ਼ੀ ਦੌਰਾਨ ਜਰਮਨਜੀਤ ਸਿੰਘ ਉਰਫ ਜੰਮੂ ਪੁੱਤਰ ਪ੍ਰਤਾਪ ਸਿੰਘ ਵਾਸੀ ਚੰਨਣਕੇ ਨੂੰ 90 ਨਸ਼ੀਲੀ ਗੋਲੀਆਂ ਸਮੇਤ ਕਾਬੂ ਕੀਤਾ ਹੈ।ਮਹਿਤਾ ਪੁਲਿਸ ਵਲੋਂ ਉਕਤ ਦੋਸ਼ੀਆਂ ਖਿਲਾਫ ਵੱਖ-ਵੱਖ ਮੁਕੱਦਮੇ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media