Thursday, August 6, 2026

ਯੂਨੀਵਰਸਿਟੀ ਕਾਲਜ ਪੱਟੀ ਦੇ ਵਿਦਿਆਰਥੀਆਂ ਨੂੰ ਪੜਾਈ ਲਈ ਦਿੱਤੇ 7 ਹਜ਼ਾਰ

PPN3110201719ਪੱਟੀ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਕਾਲਜ ਦੇ ਵਿਦਿਆਰਥੀਆਂ ਲਈ ਮਾਲੀ ਸਹਾਇਤਾ ਦਿੱਤੀ ਗਈ।ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਭੁਪਿੰਦਰ ਸਿੰਘ ਮਿੰਟੂ ਮਾਹੀ ਰਿਜ਼ੋਰਟ ਵਾਲਿਆਂ ਨੇ 7 ਹਜ਼ਾਰ ਰੁਪਏ ਦੀ ਰਾਸ਼ੀ ਪ੍ਰਿੰਸੀਪਲ ਨੂੰ ਭੇਟ ਕੀਤੀ।ਕਾਲਜ ਦੇ ਪ੍ਰਿੰਸੀਪਲ ਡਾ. ਰਜਿੰਦਰ ਕੁਮਾਰ ਮਰਵਾਹਾ ਨੇ ਸਮਾਜ ਭਲਾਈ ਦੇ ਇਸ ਕੰਮ ਲਈ ਰਕਮ ਦੇਣ `ਤੇ ਸੰਬੰਧਿਤ ਸਖਸ਼ੀਅਤਾਂ ਦੀ ਸ਼ਲਾਘਾ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਕੌਸਲਰ ਅਜੇ ਕੁਮਾਰ ਪ੍ਰਧਾਨ, ਸ਼ਕਤੀ ਕੁਮਾਰ ਪ੍ਰਧਾਨ,  ਕਾਲਜ ਦੇ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply