ਪਠਾਨਕੋਟ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਜਾਣਕਾਰੀ ਹਿੱਤ ਦੱਸਿਆ ਹੈ ਕਿ ਜਿਲਾ ਪਠਾਨਕੋਟ ਵਿੱਚ ਕੁੱਝ ਸ਼ਰਾਰਤੀ ਅਨਸਰਾਂ ਵਲੋਂ `ਬੇਟੀ ਬਚਾਓ, ਬੇਟੀ ਪੜਾਓ` ਸਕੀਮ ਬਾਰੇ ਗਲਤ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਭਾਰਤ ਸਰਕਾਰ ਦੇ ਮਹਿਕਮੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵਲੋਂ 8 ਤੋਂ 31 ਸਾਲ ਦੀਆਂ ਲੜਕੀਆਂ ਨੂੰ ਦੋ ਲੱਖ ਰੁਪਏ ਦਿੱਤੇ ਜਾਣੇ ਹਨ।ਜਿਸ ਦੇ ਫਾਰਮ ਛਪਵਾ ਕੇ ਬਾਜਾਰਾਂ ਵਿੱਚ ਵੇਚੇ ਜਾ ਰਹੇ ਹਨ ਅਤੇ ਇੰਨਾਂ ਫਾਰਮਾਂ ਨੂੰ ਭਰਨ ਅਤੇ ਵੇਚਣ ਦੇ ਪੈਸੇ ਵੀ ਲਏ ਜਾ ਰਹੇ ਹਨ।ਉਨਾਂ ਨੇ ਸ਼ਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ/ਭਾਰਤ ਸਰਕਾਰ/ ਮਹਿਲਾਂ ਤੇ ਬਾਲ ਵਿਕਾਸ ਵਿਭਾਗ ਵਲੋਂ ਅਜਿਹੀ ਕੋਈ ਵੀ ਸਕੀਮ ਲਾਗੂ ਨਹੀਂ ਕੀਤੀ ਗਈ ਹੈ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media