ਧੂਰੀ, 1 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਗੁਰਦੁਆਰਾ ਬਾਬਾ ਨਾਮਦੇਵ ਸੰਗਰੂਰ ਬਾਈ ਪਾਸ ਨਵੀਂ ਅਨਾਜ ਮੰਡੀ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 747 ਵਾਂ ਪ੍ਰਕਾਸ਼ ਦਿਵਸ ਮਨਾਇਆ ਗਿਆ।ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਹਿਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਦੇ ਭੋਗ ਪਾਏ ਗਏ।ਭਾਈ ਬਲਵਿੰਦਰ ਸਿੰਘ ਜੱਖਲਾਂ ਵਾਲੇ ਰਾਗੀ ਜੱਥੇ ਵੱਲੋਂ ਰਸ-ਭਿੰਨਾ ਕੀਰਤਨ ਕਰਕੇ ਬਾਬਾ ਨਾਮਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ।ਇਸ ਮੌਕੇ ਗੁਰਦੁਆਰਾ ਕਮੇਟੀ ਸਮੇਤ ਹੋਰ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਅੰਤ `ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਸਭਾ ਦੇ ਪ੍ਰਧਾਨ ਜਸਪਾਲ ਸਿੰਘ ਪੁਰਬਾ ਨੇ ਆਈ ਸੰਗਤ ਦਾ ਧੰਨਵਾਦ ਕੀਤਾ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media