ਧੂਰੀ, 1 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਨਯੋਗ ਜ਼ਿਲਾ ਸਿੱਖਿਆ ਅਫਸਰ ਸੰਗਰੂਰ ਜੀ ਦੇ ਆਦੇਸ਼ ਅਨੁਸਾਰ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅੰਜੂ ਗੋਇਲ ਅਤੇ ਵਿਜੈ ਸਿੰਗਲਾ ਲੈਕਚਰਾਰ ਕਾਮਰਸ ਦੀ ਯੋਗ ਅਗੁਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਰੀ ਪਿੰਡ ਵਿਖੇ ਅੱਜ ਵਿਸ਼ਵ ਨੋ ਤੰਬਾਕੂ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਸਵੇਰ ਦੀ ਪ੍ਰਾਰਥਨਾ ਵੇਲੇ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਤੰਬਾਕੂ ਦੇ ਭੈੜੇ ਪ੍ਰਭਾਵਾਂ ਬਾਰੇ ਦੱਸ ਕੇ ਇਸ ਤੋਂ ਬਚਣ ਲਈ ਪ੍ਰੇਰਿਤ ਕੀਤਾ ਗਿਆ।ਲੇਖ ਮੁਕਾਬਲੇ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਜਿਸ ਦੌਰਾਨ ਲੇਖ ਮੁਕਾਬਲੇ ਵਿੱਚ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਕ੍ਰਮਵਾਰ ਸਕੂਲ ਵਿਦਿਆਰਥੀਆਂ ਦਸਵੀਂ ਦੀ ਰੁਕਸਾਨਾ, ਗਿਆਰਵੀਂ ਦੇ ਮਨਦੀਪ ਸਿੰਘ ਅਤੇ ਨੋਵੀਂ ਦੀ ਸੁਮਨ ਰਾਣੀ ਨੇ ਪ੍ਰਾਪਤ ਕੀਤਾ।ਪੋਸਟਰ ਮੇਕਿੰਗ ਮੁਕਾਬਲੇ ਵਿੱਚ ਗਿਆਰਵੀਂ ਦੇ ਰਾਜਪਾਲ ਸਿੰਘ ਨੇ ਪਹਿਲਾ, ਗਿਆਰਵੀਂ ਦੇ ਦਿਲਜਾਨ ਨੇ ਦੂਜਾ ਅਤੇ ਦਸਵੀਂ ਦੇ ਸ਼ਰਨਪ੍ਰੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਹਨਾਂ ਮੁਕਾਬਲਿਆਂ ਤੋਂ ਬਾਅਦ ਸਕੂਲ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਪਿੰਡ ਵਿੱਚ ਰੈਲੀ ਵੀ ਕੱਢੀ ਗਈ, ਜਿਸ ਵਿੱਚ ਤੰਬਾਕੂ ਕਾਰਨ ਹੋ ਰਹੇ ਨੁਕਸਾਨ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਇਸ ਮੌਕੇ ਲੈਕਚਰਾਰ ਸੁਖਵਿੰਦਰ ਪਾਲ, ਬਲਿੰਦਰ ਕੁਮਾਰ, ਸ਼ੁਸ਼ੀਲ ਪਾਠਕ, ਰਮਨਦੀਪ ਕੌਰ, ਰਾਜਨ ਕੁਮਾਰ, ਰਾਜੇਸ਼ ਕੁਮਾਰ, ਮੁਨੀਸ਼ ਗਰਗ, ਮੈਡਮ ਨੀਲਮ ਰਾਣੀ ਅਤੇ ਮੈਡਮ ਦਿਲਜੀਤ ਕੌਰ ਆਦਿ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media