Thursday, June 11, 2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਨੇ ਸਜਾਇਆ ਨਗਰ ਕੀਰਤਨ

ਪਾਲਕੀ ਸਾਹਿਬ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਲਈ ਪਹਿਲੀ ਵਾਰ ਜੀ.ਪੀ.ਐਸ ਦੀ ਵਰਤੋਂ  

PPN0411201704
ਨਵੀਂ ਦਿੱਲੀ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ+ਬੰਧਕ ਕਮੇਟੀ ਵੱਲੋਂ ਧੰਨ ਧੰਨ ਸਾਹਿਬ ਸ+ੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਜੁਗੋ ਜੁਗ ਅਟੱਲ ਸਾਹਿਬ ਸ+ੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਅਰਦਾਸ ਉਪਰੰਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਆਰੰਭ ਹੋ ਚਾਂਦਨੀ ਚੌਂਕ, ਫਤਿਹਪੁਰੀ, ਖਾਰੀ ਬਾਉਲੀ, ਲਹੌਰੀ ਗੇਟ, ਕੁਤਬ ਰੋਡ, ਤੇਲੀਵਾੜਾ, ਆਜ਼ਾਦ ਮਾਰਕੀਟ, ਪੁਲ ਬੰਗਸ, ਰੋਸ਼ਨਆਰਾ ਰੋਡ, ਘੰਟਾ ਘਰ (ਸਬਜ਼ੀ ਮੰਡੀ), ਰਾਣਾ ਪ੍ਰਤਾਪ ਬਾਗ, ਬੇਬੇ ਨਾਨਕੀ ਚੌਂਕ ਤੋਂ ਹੁੰਦਾ ਹੋਇਆ ਗੁਰਦੁਆਰਾ ਨਾਨਕ ਪਿਆਉ ਵਿਖੇ ਪੁੱਜਾ। ਪਹਿਲੀ ਵਾਰ ਕਮੇਟੀ ਵੱਲੋਂ ਸੰਗਤਾਂ ਨੂੰ ਪਾਲਕੀ ਸਾਹਿਬ ਦੀ ਲੋਕੇਸ਼ਨ ਦੀ ਜਾਣਕਾਰੀ ਦੇਣ ਲਈ ਕਮੇਟੀ ਦੀ ਵੈਬਸਾਈਟ ’ਤੇ ਖਾਸ ਪ੍ਰਬੰਧ ਕੀਤਾ ਗਿਆ ਸੀ। ਕਮੇਟੀ ਵੈਬਸਾਈਟ ’ਤੇ ਕਲਿੱਕ ਕਰਨ ਉਪਰੰਤ ਸੰਗਤਾਂ ਨੂੰ ਪਾਲਕੀ ਸਾਹਿਬ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਨਿਸ਼ਾਨ ਸਾਹਿਬ ਲੱਗੇ ਗੁੰਬਦ ਵਰਗੇ ਚਿਨ੍ਹ ਤੋਂ ਪ੍ਰਾਪਤ ਹੋਈਂ। ਜਿਸ ਕਰਕੇ ਸੰਗਤਾਂ ਨੂੰ ਪਾਲਕੀ ਸਾਹਿਬ ਦੀ ਉਡੀਕ ਲਈ ਨਗਰ ਕੀਰਤਨ ਰੂਟ ’ਤੇ ਉਡੀਕ ਕਰਨ ਦੀ ਲੋੜ ਨਹੀਂ ਰਹੀ।
ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੁੱਚੇ ਪੰਥ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਜਿਸ ਸਮੇਂ ਗੁਰੂ ਨਾਨਕ ਦੇਵ ਜੀ ਦਾ ਪ+ਕਾਸ਼ ਹੋਇਆ ਤਾਂ ਭਾਰਤ ਵਿੱਚ ਲੁੱਟ ਖਸੁੱਟ ਤੇ ਪਾਪ ਜ਼ੁਲਮ ਜ਼ੋਰਾਂ `ਤੇ ਸੀ। ਡਰ ਤੇ ਸਹਿਮ ਕਾਰਨ ਆਮ ਜਨਤਾ ਦਾ ਸਾਹ ਸਤ ਮੁੱਕਾ ਹੋਇਆ ਸੀ।ਇੱਕ ਪਾਸੇ ਵਿਦੇਸ਼ੀ ਹਮਲਾਵਰ ਆਏ ਦਿਨ ਜ਼ੁਲਮ ਕਰਕੇ ਹਿੰਦੁਸਤਾਨ ਦੀ ਪਰਜਾ ਨੂੰ ਤਹਿਸ ਨਹਿਸ ਕਰ ਜਾਂਦੇ ਤੇ ਦੂਸਰੇ ਪਾਸੇ ਪਰਜਾ ਆਪ ਹੀ ਜਾਤ ਪਾਤ, ਊਚ ਨੀਚ ਤੇ ਵਹਿਮਾਂ ਭਰਮਾਂ ਵਿੱਚ ਜਕੜੀ ਪਈ ਸੀ।ਹਰ ਪਾਸੇ ਬੇਚੈਨੀ ਤੇ ਘਬਰਾਹਟ ਸੀ।ਧਰਮ ਦੀ ਅਗਵਾਈ ਕਰਨ ਵਾਲੇ ਲੋਕ ਤੇ ਹਾਕਮ ਸ਼੍ਰੇਣੀ ਦੇ ਲੋਕ ਜਿੰਨਾਂ ਦੀ ਜ਼ਿੰਮੇਵਾਰੀ ਪਰਜਾ ਦੀ ਰੱਖਿਆ ਕਰਨ ਸੀ ਤੇ ਸਹੀ ਦਿਸ਼ਾ ਪ੍ਰਦਾਨ ਕਰਨਾ ਹੁੰਦਾ ਸੀ।ਉਹ ਲੋਕ ਖੁਦ ਹੀ ਪਰਜਾ `ਤੇ ਜ਼ੁਲਮ ਢਾਹ ਰਹੇ ਸਨ ਤਾਂ ਗੁਰੂ ਨਾਨਕ ਦੇਵ ਜੀ ਨੇ ਭਾਰਤੀ ਸਮਾਜ ਦੀ ਅਧਮੋਈ ਤੇ ਨਿਘਾਰ ਵਾਲੀ ਦਸਾ ਨੂੰ ਗੰਭੀਰਤਾ ਨਾਲ ਮਹਿਸੂਸ ਕੀਤਾ ਤੇ ਵੇਖਿਆ ਕਿ ਪਰਜਾ ਕੁੱਝ ਹਦ ਤੱਕ ਖੁਦ ਹੀ ਜ਼ਿੰਮੇਵਾਰ ਹੈ।
ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਪਹਿਲਾ ਕਦਮ ਇਹ ਚੁੱਕਿਆ ਕਿ ਪਰਜਾ ਵਿੱਚੋਂ ਊਚ-ਨੀਚ, ਜਾਤ-ਪਾਤ ਦਾ ਵਿਤਕਰਾ ਖਤਮ ਕੀਤਾ ਜਾਵੇ। ਉਨ੍ਹਾਂ ਨੇ ਇਸਤਰੀ ਜਾਤੀ ਦੇ ਹੱਕ ਵਿੱਚ ਆਵਾਜ਼ ਉਠਾਈ। ਉਨ੍ਹਾਂ ਨੇ ਸਮਾਜ ਦੇ ਹਰ ਖੇਤਰ ਧਾਰਮਿਕ, ਰਾਜਨੀਤਕ, ਸਮਾਜਿਕ ਤੇ ਆਰਥਿਕ ਖੇਤਰ ਵਿੱਚੋਂ ਬੁਰਾਈਆਂ ਨੂੰ ਦੂਰ ਕਰਕੇ ਸਮੂਹ ਲੋਕਾਈ ਨੂੰ ਸੋਖਾ ਤੇ ਸਿੱਧਾ ਰਸਤਾ ਦਿਖਾਇਆ ਤੇ ਕੇਵਲ ਇੱਕ ਪ੍ਰਮਾਤਮਾ ਵਿੱਚ ਵਿਸ਼ਵਾਸ ਰੱਖਣ, ਹੱਥੀ ਕਿਰਤ ਕਰਨ, ਵੰਡ ਛਕਣ ਤੇ ਨਾਮ ਜਪਣ ਦੀ ਪ੍ਰੇਰਣਾ ਕੀਤੀ। ਨਗਰ ਕੀਰਤਨ ਵਿੱਚ ਨਗਾਰਾ ਗੱਡੀ, ਬੈਡ ਵਾਜੇ, ਗੁਰੂ ਮਹਾਰਾਜ ਦੀਆਂ ਲਾਡਲੀਆਂ ਫੌਜਾਂ (ਨਿਹੰਗ ਸਿੰਘ ਘੋੜ ਸਵਾਰ), ਖਾਲਸਾ ਸਕੂਲਾਂ/ਕਾਲਜਾਂ ਦੇ ਬੱਚੇ ਬੈਂਡ ਵਾਜਿਆਂ ਨਾਲ ਨਗਰ ਕੀਰਤਨ ਦੀ ਸੋਭਾ ਨੂੰ ਵਧਾਇਆ ਤੇ ਸ਼ਸਤਰ ਵਿਦਿਆ ਦਲ ਦੇ ਗਤਕਾ ਅਖਾੜਿਆਂ ਨੇ ਸ਼ਸਤਰਾਂ ਰਾਹੀਂ ਆਪਣੀ ਕਲਾ ਦੇ ਜੌਹਰ ਵਿਖੇ ਦਿਖਾਏ।ਨਗਰ ਕੀਰਤਨ ਦੇ ਸਾਰੇ ਰਸਤੇ ਵਿੱਚ ਇਲਾਕੇ ਦੀਆਂ ਸੰਗਤਾਂ ਵੱਲੋਂ ਗੁਰੂ ਮਹਾਰਾਜ ਦੇ ਸਤਿਕਾਰ ਲਈ ਸਵਾਗਤੀ ਗੇਟ ਬਣਾਏ ਗਏ ਸਨ ਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਨਗਰ ਕੀਰਤਨ ਵਿੱਚ ਸ਼ਬਦੀ ਜਥੇ, ਅਖੰਡ ਕੀਰਤਨੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰ ਰਹੇ ਸਨ। ਰਾਤ ਨੂੰ ਸਮੂਹ ਗੁਰਦੁਆਰਿਆਂ ਵਿੱਚ ਵਿਸ਼ੇਸ਼ ਦੀਪਮਾਲਾ ਕੀਤੀ ਗਈ।ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਿਤੀ 4 ਨਵੰਬਰ 2017 ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਇਸ ਮੌਕੇ ’ਤੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਾਇੰਟ ਸਕੱਤਰ ਅਮਰਜੀਤ ਸਿੰਘ ਫਤਿਹ ਨਗਰ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ, ਮੈਂਬਰ ਜਥੇਦਾਰ ਅਵਤਾਰ ਸਿੰਘ ਹਿਤ, ਕੁਲਵੰਤ ਸਿੰਘ ਬਾਠ, ਬਿਕਰਮ ਸਿੰਘ ਰੋਹਿਣੀ, ਅਮਰਜੀਤ ਸਿੰਘ ਪਿੰਕੀ, ਸਰਵਜੀਤ ਸਿੰਘ ਵਿਰਕ, ਕੁਲਦੀਪ ਸਿੰਘ ਸਾਹਨੀ, ਹਰਵਿੰਦਰ ਸਿੰਘ ਕੇ.ਪੀ,  ਗੁਰਮੀਤ ਸਿੰਘ ਮੀਤਾ, ਪਰਮਜੀਤ ਸਿੰਘ ਚੰਢੋਕ, ਜਤਿੰਦਰਪਾਲ ਸਿੰਘ ਨਰੂਲਾ, ਹਰਜੀਤ ਸਿੰਘ ਪੱਪਾ, ਚਮਨ ਸਿੰਘ ਸਾਹਿਬਪੁਰਾ, ਜਥੇਦਾਰ ਬਲਦੇਵ ਸਿੰਘ ਰਾਣੀ ਬਾਗ, ਮਹਿੰਦਰ ਸਿੰਘ ਭੁੱਲਰ, ਕਮੇਟੀ ਦੇ ਮੁੱਖ ਸਲਾਹਕਾਰ ਕੁਲਮੋਹਨ ਸਿੰਘ, ਸਾਬਕਾ ਮੈਂਬਰ ਜਥੇਦਾਰ ਕੁਲਦੀਪ ਸਿੰਘ ਭੋਗਲ, ਰਵਿੰਦਰ ਸਿੰਘ ਖੁਰਾਣਾ, ਸਤਪਾਲ ਸਿੰਘ, ਰਵਿੰਦਰ ਸਿੰਘ ਲਵਲੀ ਤੇ ਹੋਰ ਪਤਵੰਤੇ ਸੱਜਣਾਂ ਨੇ ਹਾਜ਼ਰੀਆਂ ਭਰੀਆਂ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply