ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਦੇ 11 ਵਿਦਿਆਰਥੀਆਂ ਨੂੰ ਐਚ.ਡੀ.ਐਫ.ਸੀ ਵੱਲੋਂ ਕੈਂਪਸ ਪਲੇਸਮੈਂਟ ਰਾਹੀਂ 4.23 ਲੱਖ ਪ੍ਰਤੀ ਸਾਲਾਨਾ ਤਨਖਾਹ ਪੈਕੇਜ ‘ਤੇ ਨੌਕਰੀ ‘ਤੇ ਚੁਣ ਲਿਆ ਗਿਆ ਹੈ ਅਤੇ ਪੰਜ ਵਿਦਿਆਰਥੀਆਂ ਨੂੰ ਰਸਮੀ ਪੜ੍ਹਾਈ ਪੂਰੀ ਹੋਣ ਉਪਰੰਤ ਨੌਕਰੀ ਦੇਣ ਲਈ ਕਿਹਾ ਹੈ।ਡਾ. ਜਸਵੀਨ ਕੌਰ, ਸਕੂਲ ਦੇ ਮੁਖੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਜਵਲ ਭਵਿੱਖ ਦੀ ਕਾਮਨਾ ਕੀਤੀ।ਉਨ੍ਹਾਂ ਪਲੇਸਮੈਂਟ ਡਰਾਈਵ ਵਿਚ ਭਾਗ ਲੈਣ ਵਾਲੇ ਅਧਿਆਪਕਾਂ ਅਤੇ ਵਲੰਟੀਅਰ ਵਿਦਿਆਰਥੀਆਂ ਦਾ ਧੰਨਵਾਦ ਵੀ ਕੀਤਾ।ਡਾ. ਹਰਦੀਪ ਸਿੰਘ, ਪ੍ਰੋਫੈਸਰ ਇੰਚਾਰਜ ਪਲੇਸਮੈਂਟ ਅਤੇ ਵਿਭਾਗ ਦੇ ਪਲੇਸਮੈਂਟ ਇੰਚਾਰਜ ਡਾ. ਵਿਕਰਮ ਸੰਧੂ ਨੇ ਕਿਹਾ ਕਿ ਭਵਿੱਖ ਵਿਚ ਹੋਰ ਵੀ ਕੰਪਨੀਆਂ ਪਲੇਸਮੈਂਟ ਲਈ ਆਉਣਗੀਆਂ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media