Monday, June 22, 2026

ਆਂਗਣਵਾੜੀ ਵਰਕਰਾਂ ਨੇ ਸਾੜਿਆ ਪੰਜਾਬ ਸਰਕਾਰ ਦਾ ਪੁੱਤਲਾ

ਜੰਡਿਆਲਾ ਗੁਰੂ, 4 ਨਵੰਬਰ (ਪੰਜਾਬ ਪੋਸਟ-ਹਰਿੰਦਰਪਾਲ ਸਿੰਘ) – ਆਂਗਣਵਾੜੀ ਸਕੂਲਾਂ ਦੇ ਬੱਚੇ ਸਰਕਾਰੀ ਸਕੂਲਾਂ `ਚ ਭੇਜਣ ਦੇ ਵਿਰੋਧ ਵਿੱਚ ਅੱਜ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਜੰਡਿਆਲਾ ਗੁਰੂ ਦੇ ਵਾਲਮਕਿ ਚੌਂਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ।ਸੂਬਾ ਜਨਰਲ ਸਕੱਤਰ ਬਲਜੀਤ ਕੌਰ ਜੰਡਿਆਲਾ ਗੁਰੂ, ਮਨਜੀਤ ਕੌਰ ਰਾਏਪੁਰ, ਮਨਿੰਦਰ ਕੌਰ ਗਹਿਰੀ ਮੰਡੀ, ਆਦਿ ਨੇ ਦੱਸਿਆ ਕਿ 3 ਤੋ 6 ਸਾਲ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਇਮਰੀ ਸਕੂਲ ਚਲਾਉਣ ਦੇ ਬਾਰੇ ਤਿਆਰ ਕੀਤੇ ਜਾ ਰਹੇ ਪ੍ਰਜੈਕਟ ਨੰੁ ਲੈ ਕੇ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਵਿੱਚ ਪੰਜਾਬ ਸਰਕਾਰ ਦੇ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ।ਉਹਨਾ ਕਿਹਾ ਕਿ ਇਸ ਰੋਸ ਨੂੰ ਮੁੱਖ ਰੱਖਦਿਆ ਹੋਇਆਂ ਸੀ.ਡੀ.ਪੀ.ਓ ਦਫਤਰ ਤੋ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਦਾ ਪੁੱਤਲਾ ਸਾੜਿਆ ਗਿਆ।ਉਹਨਾ ਕਿ ਕਿ ਸਰਕਾਰ ਦੀ ਇਹ ਯੋਜਨਾ ਕਿਸੇ ਵੀ ਕੀਮਤ ਤੇ ਸਫਲ ਨਹੀ ਹੋਣ ਦਿੱਤੀ ਜਾਵੇਗੀ।ਇਸ ਮੌਕੇ ਦਲਬੀਰ ਕੌਰ ਤਿੰਮੋਵਾਲ, ਰਣਜੀਤ ਕੌਰ, ਸੁਖਬੀਰ ਕੌਰ, ਬਲਜੀਤ ਕੌਰ ਗਦਲੀ, ਰਣਜੀਤ ਕੌਰ, ਸ਼ਰਨਜੀਤ ਕੌਰ ਆਦਿ ਹਾਜਰ ਸਨ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …

Leave a Reply