
ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਦੀ ਮੰਡੀਕਰਨ ਸ਼ਾਖਾ ਦੀ ਟੀਮ ਵਲੋਂ ਡਾ. ਅਮਰੀਕ ਸਿੰਘ ਸਹਾਇਕ ਮੰਡੀਕਰਨ ਅਫਸਰ ਦੀ ਅਗਵਾਈ ਟੀਮ ਹੇਠ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਫਰਵਾਲ ਸਥਿਤ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ।ਟੀਮ ਵਿੱਚ ਡਾ. ਪਿ੍ਰਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਜਤਿੰਦਰ ਕੁਮਾਰ ਖੇਤੀ ਵਿਸਥਾਰ ਅਫਸਰ, ਦੇਵ ਰਾਜ ਬੇਦੀ, ਨਿਰਪਜੀਤ ਖੇਤੀਬਾੜੀ ਉਪ ਨਿਰੀਖਕ ਅਤੇ ਨਿਹਾਲ ਸਿੰਘ ਏ.ਟੀ.ਐਮ ਸ਼ਾਮਿਲ ਸਨ।ਦੌਰੇ ਦੌਰਾਨ ਮੰਡੀਆਂ ਵਿਚ ਹੋ ਰਹੀ ਨਾਪਤੋਲ ਦਾ ਮੌਕੇ `ਤੇ ਜਾਇਜ਼ਾ ਲਿਆ ਅਤੇ ਤੋਲ ਚੈਕ ਕੀਤੇ ਗਏ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਦਾਣਿਆਂ ਦੀ ਤੁਲਾਈ ਸਮੇਂ ਵਧੇਰੇ ਚੌਕਸ ਰਹਿਣਾ ਚਾਹੀਦਾ ਹੈ।ਉਨਾਂ ਕਿਹਾ ਕਿ ਕਿਸਾਨ ਨੂੰ ਆਪਣੀ ਜਿਨਸ ਦੀ ਤੁਲਾਈ ਆਪਣੀ ਨਿਗਰਾਨੀ ਹੇਠ ਕਰਵਾਉਣੀ ਚਾਹੀਦੀ ਹੈ, ਜੇਕਰ ਕਿਸਾਨ ਨੂੰ ਲੱਗੇ ਕਿ ਤੁਲਾਈ ਵੱਧ ਹੋ ਰਹੀ ਹੈ ਤਾਂ ਉਹ ਆਪਣੀ ਤੋਲੀ ਜਿਨਸ ਦੀ 10 ਫੀਸਦੀ ਦੀ ਤੁਲਾਈ ਬਿਨਾਂ ਕਿਸੇੇ ਫੀਸ ਤੋਂ ‘ਪਰਖ ਤੁਲਾਈ’ ਕਰਵਾ ਸਕਦਾ ਹੈ।ਉਨਾਂ ਕਿਹਾ ਕਿ ਇਹ ਤੁਲਵਾਈ ਮਾਰਕੀਟ ਕਮੇਟੀ ਦੇ ਕਰਮਚਾਰੀ ਜਾਂ ਖੇਤੀਬਾੜੀ ਵਿਭਾਗ ਦੇ ਮੰਡੀਕਰਨ ਸ਼ਾਖਾ ਦੇ ਖੇਤੀਬਾੜੀ ਵਿਕਾਸ ਅਫਸਰ ਜਾਂ ਸਹਾਇਕ ਮੰਡੀਕਰਨ ਅਫਸਰ ਦੀ ਹਾਜ਼ਰੀ ਵਿੱਚ ਹੋਣੀ ਜ਼ਰੂਰੀ ਹੈ।ਉਨਾਂ ਕਿਹਾ ਕਿ ਜੇਕਰ ਤੁਲਵਾਈ ਵੱਧ ਨਿਕਲਦੀ ਹੈ ਤਾਂ ਵਾਧੂ ਤੋਲੀ ਜਿਨਸ ਦੀ ਕੀਮਤ ਲੈਣ ਦਾ ਕਿਸਾਨ ਹੱਕਦਾਰ ਹੁੰਦਾ ਹੈ ਅਤੇ ਪੱਲੇਦਾਰ ਦਾ ਲਾਇਸੈਂਸ ਰੱਦ ਅਤੇ ਜ਼ੁਰਮਾਨਾ ਵੀ ਹੋ ਸਕਦਾ ਹੈ।ਉਨਾਂ ਕਿਹਾ ਕਿ ਝੋਨੇ ਦਾ ਉਚਿਤ ਭਾਅ ਲੈਣ ਲਈ ਫਸਲ ਨੂੰ ਪੂਰੀ ਤਰਾਂ ਪੱਕਣ `ਤੇ ਕਟਾਈ ਕਰਕੇ ਮੰਡੀ ਵਿੱਚ ਲਿਆਂਦਾ ਜਾਵੇ ਤਾਂ ਜੋ ਕਿਸੇ ਕਿਸਮ ਦੀ ਮੁਸ਼ਕਲ ਤੋਂ ਬਚਿਆ ਜਾ ਸਕੇ।ਉਨਾਂ ਨੇ ਕਿਹਾ ਕਿ ਫਸਲ ਦੀ ਵਿਕਰੀ ਉਪਰੰਤ ਪੱਕੀ ਪਰਚੀ ਭਾਵ `ਜੇ` ਫਾਰਮ ਜ਼ਰੂਰ ਲਿਆ ਜਾਵੇ, ਜੇਕਰ ਆੜਤੀ `ਜੇ` ਫਾਰਮ ਦੇਣ ਤੋਂ ਇਨਕਾਰੀ ਹੁੰਦਾ ਹੈ ਜਾਂ ਕੱਚੀ ਪਰਚੀ ਦਿੰਦਾ ਹੈ ਤਾਂ ਕਿਸਾਨ ਜ਼ਿਲਾ ਮੰਡੀ ਅਫਸਰ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਕਰ ਸਕਦਾ ਹੈ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media