Wednesday, June 24, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪੋਰਟਰੇਟ ਮੁਕਾਬਲੇ ਕਰਵਾਏ ਗਏ

PPN0411201723
ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੋਰਟਰੇਟ ਮੁਕਾਬਲੇ ਕਰਵਾਏ ਗਏ।ਇੰਨ੍ਹਾਂ ਮੁਕਾਬਲਿਆਂ ਵਿਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ਪੋਟਰੇਟ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ਗੁਰਬਾਣੀ ਦੀਆਂ ਤੁੱਕਾਂ ਲਿਖਣ ਦੇ ਮੁਕਾਬਲੇ ਕਰਵਾਏ ਗਏ।ਸਕੂਲ ਪਿ੍ਰੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕੰਵਲਪ੍ਰੀਤ ਕੌਰ ਅਤੇ ਕਲਾ ਅਧਿਆਪਕਾਵਾਂ ਦੁਆਰਾ ਕਰਾਏ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਉਹਨਾਂ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਤੇ ਚੱਲਣ, ਗੁਰਸਿੱਖੀ ਵਾਲਾ ਜੀਵਨ ਬਤੀਤ ਕਰਨ ਅਤੇ ਗੁਰਬਾਣੀ ਪੜ੍ਹਨ ਲਈ ਪ੍ਰੇਰਿਤ ਕੀਤਾ।ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਵਲੋਂ ਗੁਰੂ ਜੀ ਦੇ ਜੀਵਨ ਨਾਲ ਸੰਬੰਧਿਤ ਕਵਿਤਾਵਾਂ ਅਤੇ ਭਾਸ਼ਣ ਵੀ ਪੇਸ਼ ਕੀਤਾ ਗਿਆ।ਇਸ ਮੌਕੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply