ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼
ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਮਿਲ ਕੇ ਜਪੁਜੀ ਸਾਹਿਬ ਜੀ ਦੇ ਪਾਠ ਕੀਤਾ ਅਤੇ ਕੀਰਤਨ ਉਪਰੰਤ ਅਰਦਾਸ ਕੀਤੀ ਗਈ।ਇਸ ਮੌਕੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਧਾਰਮਿਕ ਅਧਿਆਪਕ ਰਣਜੀਤ ਸਿੰਘ ਨੇ ਗੁਰੂ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।ਦਸਵੀ ਜਮਾਤ ਦੇ ਵਿਦਿਆਰਥੀਆਂ ਨੇ ਗੁਰੂ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਭਾਸ਼ਣ ਦਿੱਤੇ।ਛੇਵੀ ਤੋਂ ਲੈ ਕੇ ਦਸਵੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਗੁਰੂ ਜੀ ਦੇ ਬਾਰੇੇ ਲੇਖ ਲਿਖੇ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਗੁਰਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਸਾਹਿਬ ਨੇ ਲੋਕਾਈ ਨੂੰ ਸੱਚ, ਧਰਮ ਤੇ ਸੇਵਾ ਦਾ ਮਾਰਗ ਤੇ ਚਲਣ ਲਈ ਪ੍ਰੇਰਿਤ ਕੀਤਾ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media