ਬਟਾਲਾ, 7 ਨਵੰਬਰ (ਪੰਜਾਬ ਪੋਸਟ- ਨਰਿੰਦਰ ਸਿੰਘ ਬਰਨਾਲ) – ਐਸ.ਐਸ.ਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਹੈ ਕਿ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਕੱਪੜੇ ਆਦਿ ਨਾਲ ਮੂੰਹ ਢੱਕ ਕੇ ਦੋ ਪਹੀਆ ਵਾਹਨ ਚਲਾਉਣ ਵਾਲੇ ਵਿਅਕਤੀਆਂ ਖਿਲਾਫ ਪੁਲਿਸ ਵਲੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਐਸ.ਐਸ.ਪੀ ਬਟਾਲਾ ਨੇ ਕਿਹਾ ਕਿ ਜ਼ਿਲਾ ਮੈਜਿਸਟਰੇਟ ਵੱਲੋਂ ਜਾਬਤਾ ਫੌਜਦਾਰੀ 1973 ਦੀ ਧਾਰਾ 144 ਤਹਿਤ ਜ਼ਿਲੇ ਅੰਦਰ ਮੂੰਹ ਢੱਕ ਕੇ ਦੋ ਪਹੀਆ ਵਾਹਨ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਜਿਲਾ ਪੁਲਿਸ ਵਲੋਂ ਇਨਾਂ ਮਨਾਹੀ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹਰ ਉਸ ਵਿਅਕਤੀ ਜੋ ਮੂੰਹ ਬੰਨ ਕੇ ਦੋ ਪਹੀਆ ਵਾਹਨ ਚਲਾਵੇਗਾ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਹਾ ਕਿ ਦੇਖਣ ’ਚ ਆਇਆ ਹੈ ਕਿ ਬਹੁਤ ਵਾਰੀ ਕੋਈ ਵਾਰਦਾਤ ਕਰਨ ਵਾਲੇ ਵਿਅਕਤੀ ਮੂੰਹ ਢੱਕ ਕੇ ਫਰਾਰ ਹੋ ਜਾਂਦੇ ਹਨ ਜਿਨਾਂ ਦੀ ਪਛਾਣ ਕਰਨ ‘ਚ ਮੁਸ਼ਕਲ ਪੇਸ਼ ਆਉਂਦੀ ਹੈ।ਘੁੰੰਮਣ ਨੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਕੱਪੜੇ ਆਦਿ ਨਾਲ ਆਪਣਾ ਮੂੰਹ ਨਾ ਢੱਕਣ ਅਤੇ ਵਾਹਨ ਚਲਾਉਂਦੇ ਸਮੇਂ ਆਪਣਾ ਲਾਇਸੰਸ ਅਤੇ ਹੋਰ ਜਰੂਰੀ ਕਾਗਜ਼ਾਤ ਜਰੂਰ ਨਾਲ ਰੱਖਣ।
ਇਸਦੇ ਨਾਲ ਹੀ ਐਸ.ਐਸ.ਪੀ ਬਟਾਲਾ ਨੇ ਆਮ ਸ਼ਹਿਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਤੰਗਬਾਜ਼ੀ ਕਰਨ ਸਮੇਂ ਸੰਥੈਟਿਕ/ਪਲਾਸਟਿਕ ਡੋਰ ਦੀ ਵਰਤੋਂ ਬਿਲਕੁੱਲ ਨਾ ਕਰਨ।ਉਨਾਂ ਕਿਹਾ ਜ਼ਿਲਾ ਮੈਜਿਸਟਰੇਟ ਵਲੋਂ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਤਹਿਤ ਜ਼ਿਲੇ ਅੰਦਰ ਸੰਥੈਟਿਕ/ਪਲਾਸਟਿਕ ਡੋਰ ਨੂੰ ਵੇਚਣ, ਵਰਤੋਂ ਅਤੇ ਸਟੋਰ ਕਰਨ ’ਤੇ ਪਬੰਦੀ ਲਗਾਈ ਗਈ ਹੈ।ਉਨਾਂ ਕਿਹਾ ਕਿ ਸਿੰਥੈਟਿਕ/ਪਲਾਸਟਿਕ ਡੋਰ ਨਾਲ ਪਤੰਗਬਾਜ਼ੀ ਕਰਨੀ ਮਨੁੱਖੀ ਜਾਨਾਂ ਲਈ ਖਤਰਨਾਕ ਹੋਣ ਦੇ ਨਾਲ ਪੰਛੀਆਂ ਲਈ ਵੀ ਜਾਨਲੇਵਾ ਹੈ, ਜਿਸ ਨੂੰ ਰੋਕਣ ਦੀ ਲੋੜ ਹੈ।ਉਨਾਂ ਕਿਹਾ ਪੁਲਿਸ ਜ਼ਿਲਾ ਬਟਾਲਾ ਵੱਲੋਂ ਇਸ ਪਾਬੰਦੀਸ਼ੁਦਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਸਖਤੀ ਵਰਤੀ ਜਾਵੇਗੀ ਅਤੇ ਜੇਕਰ ਕਿਸੇ ਦੁਕਾਨਦਾਰ ਨੇ ਸੰਥੈਟਿਕ/ਪਲਾਸਟਿਕ ਵੇਚੀ ਜਾਂ ਸਟੋਰ ਕੀਤੀ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਐਸ.ਐਸ.ਪੀ ਬਟਾਲਾ ਘੁੰੰਮਣ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਤੰਗਬਾਜ਼ੀ ਕਰਨ ਲਈ ਸਿੰਥੈਟਿਕ/ਪਲਾਸਟਿਕ ਡੋਰ ਦੀ ਵਰਤੋਂ ਬਿਲਕੁੱਲ ਨਾ ਕਰਨ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media