ਅੰਮਿ੍ਤਸਰ, 7 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੇ ਨਿਰਦੇਸ਼ਾਂ ਤਹਿਤ ਜਸਵੰਤ ਕੌਰ ਰਿਆੜ ਏ.ਡੀ.ਸੀ.ਪੀ ਟਰੈਫਿਕ, ਸਰਬਜੀਤ ਸਿੰਘ ਏ.ਸੀ.ਪੀ ਟਰੈਫਿਕ ਦੀ ਅਗਵਾਈ ਹੇਠ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਟਰੈਫਿਕ ਐਜੂਕੇਸ਼ਨ ਅਫ਼ਸਰ ਐਸ.ਆਈ ਪਰਮਜੀਤ ਸਿੰਘ, ਐਚ.ਸੀ ਸਲਵੰਤ ਸਿੰਘ, ਐਚ.ਸੀ ਕਵੰਲਜੀਤ ਸਿੰਘ ਦੀ ਟੀਮ ਵਲੋਂ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਵਿਖੇ ਟਰੈਫਿਕ ਨਿਯਮਾਂ ਸਬੰਧੀ ਇੱਕ ਸੈਮੀਨਾਰ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਸੜਕ ਪਰ ਸੁਰੱਖਿਅਤ ਚੱਲਣ ਸਬੰਧੀ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ।ਐਕਸੀਡੈਂਟ ਕਿਵੇਂ ਹੁੰਦੇ ਹਨ ਅਤੇ ਇਹਨਾਂ ਤੋਂ ਕਿਵੇਂ ਬਚਣਾ ਹੈ ਬਾਰੇ ਜਾਣੂ ਕਰਵਾਇਆ ਗਿਆ।ਬੱਚਿਆਂ ਨੂੰ ਟਰਿਪਲ ਸਵਾਰੀ, ਓਵਰਸਪੀਡ, ਰੈਸ਼ ਡਰਾਇਵਿੰਗ, ਪੈਦਲ ਚੱਲਣ ਵਾਲੇ ਬੱਚਿਆਂ ਨੂੰ ਸੜਕ ਤੇ ਝੁੰਡ ਬਣਾ ਕੇ ਨਾ ਚੱਲਣ, ਸਾਇਕਲ ਚਲਾਉਣ ਵਾਲੇ ਬੱਚਿਆਂ ਨੂੰ ਪੈਰਲਲ ਸਾਇਕਲ ਨਾ ਚਲਾਉਣ ਦੀ ਹਦਾਇਤ ਕੀਤੀ ਗਈ।ਇਸ ਮੌਕੇ ਸਕੂਲ ਦੀ ਪਿ੍ਰੰਸੀਪਲ ਅਤੇ ਅਧਿਆਪਕ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media