Thursday, March 19, 2026

ਦਿੱਲੀ ਕਮੇਟੀ ਵਲੋਂ ਐਡਵੋਕੇਟ ਸਿਆਲਕਾ ਸਨਮਾਨਿਤ

ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਗੁਰਪੁਰਬ ਸੰਬੰਧੀ ਇਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ PPN0711201720ਮਾਮਲਿਆਂ ਨੂੰ ਲੈ ਕੇ ਅਦਾਲਤਾਂ ਵਿਚ ਨਿਸ਼ਕਾਮ ਸੇਵਾ ਨਿਭਾਉਂਦਿਆਂ ਕਈ ਕੇਸ ਜਿੱਤਣ ਵਾਲੇ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਇਕ ਮੋਮੈਂਟੋ ਅਤੇ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿਲੀ ਦੇ ਗੁਰਦੁਆਰਾ ਰਕਾਬ ਗੰਜ ਦੇ ਲਖੀ ਸ਼ਾਹ ਵਣਜਾਰਾ ਹਾਲ ਵਿਖੇ ਮੌਜੂਦ ਹਜ਼ਾਰਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਿਹਾ ਕਿ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਓਪਰੇਸ਼ਨ ਬਲੈਕ ਥੈਡਰ ਦੌਰਾਨ ਗ੍ਰਿਫ਼ਤਾਰ ਹੋਏ ਬੇਕਸੂਰ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਵਾਇਆ, ਸੰਤ ਬਾਬਾ ਚਰਨ ਸਿੰਘ ਕਾਰ ਸੇਵਾ ਸਮੇਤ ਉਹਨਾਂ ਦੇ 7 ਸਾਥੀਆਂ ਨੂੰ ਪੁਲੀਸ ਵਲੋਂ ਲਾਪਤਾ ਕਰ ਕੇ ਸ਼ਹੀਦ ਕਰਨ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਈ, ਬਦਨਾਮ ਨਿਹੰਗ ਅਜੀਤ ਸਿੰਘ ਪੂਲ਼ਾ ਕੇਸ ਅਤੇ ਜੂਨ ’84 ਦੌਰਾਨ ਸ੍ਰੀ ਦਰਬਾਰ ਸਾਹਿਬ ਹਮਲੇ ਸਮੇਂ ਜੋਧਪੁਰ ਜੇਲ ’ਚ ਨਜ਼ਰਬੰਦ ਕੀਤੇ ਗਏ ਸਿੱਖ ਨੌਜਵਾਨਾਂ ਦੇ ਲੰਮੇ ਸੰਘਰਸ਼ ਨਾਲ ਨਾ ਕੇਵਲ ਉਹਨਾਂ ਨੂੰ ਮੁਆਵਜ਼ਾ ਦਿਵਾਉਣ ਦਾ ਕੇਸ ਜਿਤਿਆ, ਸਗੋਂ ਉਕਤ ਕੇਸ ਨਾਲ ਇਹ ਵੀ ਸਾਬਤ ਹੋਇਆ ਕਿ ’84 ਦੌਰਾਨ ਕੇਂਦਰ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ ’ਤੇ ਕੀਤਾ ਗਿਆ ਫੌਜੀ ਹਮਲਾ ਬੇਲੋੜਾ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲਾ ਸੀ।ਜਿਸ ਨੇ ਹਜ਼ਾਰਾਂ ਸ਼ਰਧਾਲੂ ਸਿੱਖਾਂ ਨੂੰ ਸ਼ਹੀਦ ਕੀਤਾ।ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਪਿੰਡ ਰਾਮਦਿਵਾਲੀ ਮੁਸਲਮਾਨਾਂ ਜ਼ਿਲਾ ਅੰਮਿ੍ਰਤਸਰ ਵਿਖੇ ਕੀਤੀ ਗਈ ਬੇਅਦਬੀ ਦੇ ਕੇਸ ਵਿੱਚ ਦੋਸ਼ੀਆਂ ਨੂੰ 20 ਸਾਲ ਦੀ ਮਿਸਾਲੀ ਸਜਾ ਦਿਵਾਉਣ ’ਚ ਕਾਮਯਾਬ ਰਹੇ।ਇਸ ਮੌਕੇ ਦਿਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਬਾਬਾ ਬਚਨ ਸਿੰਘ, ਡਾ: ਹਰਮੀਤ ਸਿੰਘ ਕਾਲਕਾ, ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply