ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਕਿਹਾ ਕਿ ਦਸਮ ਪਿਤਾ ਸ੍ਰੀ
ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹੜਾ ਹਰ ਸਾਲ ਪੋਹ ਸੁਦੀ 7 ਵੀ ਨੂੰ ਹੀ ਮਨਾਇਆ ਜਾਂਦਾ ਹੈ ਤੇ ਇਸ ਵਾਰ ਵੀ ਇਸੇ ਦਿਨ ਮਨਾਇਆ ਜਾਵੇਗਾ ਤੇ ਈਸਵੀ ਕੈਲੰਡਰ ਮੁਤਾਬਕ ਉਸ ਦਿਨ 25 ਦਸੰਬਰ ਬਣਦੀ ਹੈ।
ਜਾਰੀ ਇੱਕ ਬਿਆਨ ਰਾਹੀ ਗਿਆਨੀ ਇਕਬਾਲ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਸਾਰੇ ਫੋਨ ਆ ਰਹੇ ਹਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਨੇ ਇਹ ਪਵਿੱਤਰ ਦਿਹਾੜਾ 5 ਜਨਵਰੀ 2018 ਨੂੰ ਮਨਾਉਣ ਦੀ ਬਾਤ ਪਾਈ ਹੈ, ਜੋ ਪੂਰੀ ਤਰਾਂ ਗਲਤ ਹੈ।ਉਹਨਾਂ ਕਿਹਾ ਕਿ ਪਟਨਾ ਸਾਹਿਬ ਦੀ ਕਮੇਟੀ ਵੱਖਰੀ ਹੈ ਅਤੇ ਕਮੇਟੀ ਦਾ ਕੋਈ ਅਧਿਕਾਰੀ ਹੀ ਇਸ ਬਾਰੇ ਬਿਆਨ ਦੇ ਸਕਦਾ ਹੈ, ਪਰ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਪੋਹ ਸੁਦੀ ਸੱਤਵੀ ਤੋਂ ਅੱਗੇ ਪਿਛੇੇ ਕੋਈ ਨਹੀ ਕਰ ਸਕਦਾ।ਉਹਨਾਂ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਚਾਹੀਦਾ ਹੈ ਕਿ ਮਰਿਆਦਾ ਤੇ ਸਿਧਾਂਤ ਨਾਲ ਜੁੜੇ ਕਿਸੇ ਵੀ ਮੁੱਦੇ ਨੂੰ ਛੇੜਣ ਤੋ ਪਹਿਲਾਂ ਉਸ ਨਾਲ ਸਬੰਧਿਤ ਅਹੁੱਦੇਦਾਰ ਜਾਂ ਅਧਿਕਾਰੀ ਕੋਲੋ ਜਾਣਕਾਰੀ ਜਰੂਰ ਹਾਸਲ ਕਰ ਲੈਣ।ਉਹਨਾਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪੋਹ ਸੁਦੀ ਸੱਤਵੀਂ 25 ਦਸੰਬਰ ਨੂੰ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਹਰ ਸਾਲ ਦੀ ਤਰਾਂ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਜਰੂਰ ਪੁੱਜਣ ਅਤੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media