ਜੰਡਿਆਲਾ ਗੁਰੂ, 7 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਇਕ ਪਾਸੇ ਜਿਥੇ ਵੱਡੇ ਪੱਧਰ ਤੇ ਪੰਜਾਬੀ ਮਾਂ ਬੋਲੀ ਨੂੰ ਮਾਨ ਸਨਮਾਨ ਦੇਣ ਲਈ ਬੀਤੇ ਦਿਨੀ
ਵੱਖ ਵੱਖ ਜਥੇਬੰਦੀਆਂ ਵਲੋਂ ਸੰਘਰਸ਼ ਕਰਨ ਤੋਂ ਬਾਅਦ ਇਕ ਵਾਰ ਫਿਰ ਸਰਕਾਰੀ ਤੋਰ ਤੇ ਐਲਾਨ ਕੀਤਾ ਗਿਆ ਹੈ ਕਿ ਹਰ ਇਕ ਸਰਕਾਰੀ ਦਫਤਰਾਂ ਵਿੱਚ ਪੰਜਾਬੀ ਨੂੰ ਪਹਿਲ ਦੇ ਆਧਾਰ `ਤੇ ਲਾਗੂ ਕੀਤਾ ਜਾਵੇ, ਪਰ ਖੁਦ ਸਰਕਾਰ ਦੇ ਆਪਨੇ ਦਫਤਰਾਂ ਵਿੱਚ ਹੀ ਪੰਜਾਬੀ ਮਾਂ ਬੋਲੀ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।ਨਗਰ ਕੋਂਸਲ ਜੰਡਿਆਲਾ ਗੁਰੂ ਦੇ ਦਫਤਰ ਅਜਿਹਾ ਮਾਮਲਾ ਦੇਖਣ ਵਿਚ ਆਇਆ ਹੈ, ਜਿਥੇ ਪਿਛਲੇ ਲੰਬੇ ਸਮੇਂ ਤੋਂ ਆਪਣੇ ਅਹੁੱਦੇ `ਤੇ ਤਾਇਨਾਤ ਕਾਰਜਸਾਧਕ ਅਫਸਰ ਜਗਤਾਰ ਸਿੰਘ ਵਲੋਂ ਦਫਤਰ ਦੇ ਬਾਹਰ ਨਾਮ ਦੀ ਪਲੇਟ ਅਜੇ ਤੱਕ ਅੰਗ੍ਰੇਜੀ ਭਾਸ਼ਾ ਵਿਚ ਲਗਾਈ ਹੋਈ ਹੈ।ਇਸ ਸਬੰਧੀ ਉਹਨਾਂ ਦੇ ਫੋਨ ਨੁੰਬਰ `ਤੇ ਵਾਰ-ਵਾਰ ਸੰਪਰਕ ਕਰਨਾ ਚਾਹਿਆ ਪਰ ਹਰ ਵਾਰ ਦੀ ਤਰ੍ਹਾਂ ਕਾਰਜਸਾਧਕ ਅਫਸਰ ਨੇ ਪੱਤਰਕਾਰਾਂ ਦਾ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ।ਇਸ ਸਬੰਧੀ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਗੱਲ ਕਰਨੀ ਚਾਹੀ ਤਾਂ ਉਹਨਾਂ ਨੇ ਵੀ ਫੋਨ ਨਹੀਂ ਚੁੱਕਿਆ।ਹੁਣ ਇਹ ਦੇਖਣਾ ਹੋਵੇਗਾ ਕਿ, ਕੀ ਸਰਕਾਰੀ ਦਫਤਰਾਂ ਵਿੱਚ ਇਸੇ ਤਰ੍ਹਾਂ ਪੰਜਾਬੀ ਮਾਂ ਬੋਲੀ ਨਾਲ ਬਦਸਲੂਕੀ ਹੁੰਦੀ ਰਹੇਗੀ ਜਾਂ ਫਿਰ ਪੰਜਾਬੀ ਨੂੰ ਉਸ ਦਾ ਬਣਦਾ ਮਾਣ ਸਤਿਕਾਰ ਮਿਲੇਗਾ ?
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media