ਜੰਡਿਆਲਾ ਗੁਰੂ, 7 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਅੰਮ੍ਰਿਤਸਰ ਇੰਜੀਨਅਰਿੰਗ ਕਾਲਜ ਵਿੱਚ ਹੋਏ ਫਿਊਜਨ ਮੁਕਾਬਲੇ ਵਿੱਚ ਗਰੇਸ ਸੀਨੀਅਰ
ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ਼ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਨੇ ਇਸ ਨੂੰ ਇੱਕ ਵੱਡੀ ਉਪਲੱਬਧੀ ਦੱਸਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਖੇਡਾਂ ਤੋਂ ਇਲਾਵਾ ਪੜਾਈ ਵਿੱਚ ਵੀ ਬਹੁਤ ਮੱਲਾਂ ਮਾਰ ਰਹੇ ਹਨ ਅਤੇ ਆਪਣਾ ਤੇ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ।ਕੁੱਝ ਦਿਨ ਪਹਿਲਾ ਹੋਏ ਕਰਾਟੇ ਮੁਕਾਬਲਿਆਂ ਵਿੱਚ ਵੀ ਸਕੂਲ ਦੇ ਵਿਦਿਆਰਥੀਆ ਨੇ ਪਹਿਲਾ ਸਥਾਨ ਹਾਸਿਲ ਕੀਤਾ ਸੀ। ਫਿਊਜ਼ਨ ਮੁਕਾਬਲੇ ਵਿੱਚ ਕੋਲਾਜ ਮੇਕਿੰਗ ਤੇ ਜੰਕਯਾਰਡ ਨੂੰ ਵਰਤੋਂ ਵਿੱਚ ਲਿਆਉਣ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਮੈਡਲ ਤੇ ਪ੍ਰਮਾਣ ਪੱਤਰ ਵੀ ਹਾਸਿਲ ਕੀਤੇ। ਇਸ ਮੌਕੇ ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਤੇ ਸਕੂਲ ਪ੍ਰਿੰਸੀਪਲ ਰਮਨਜੀਤ ਕੌਰ ਰੰਧਾਵਾ ਨੇ ਵਿਦਿਆਰਥੀਆ ਨੂੰ ਵਧਾਈ ਦਿੱਤੀ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media