Tuesday, November 24, 2026

ਖਾਲਸਾ ਕਾਲਜ ਮਹਿਤਾ ਵਿਖੇ ਕਰਵਾਇਆ ਇੱਕ ਰੋਜ਼ਾ ਸੈਮੀਨਾਰ

ਚੌਂਕ ਮਹਿਤਾ, 7 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁੱਖੀ ਗਿਆਨੀ ਹਰਨਾਮ ਸਿੰਘ ਖਾਲਸਾ PPN0711201728ਭਿੰਡਰਾਂਵਾਲ਼ਿਆ ਦੀ ਸਰਪ੍ਰਸਤੀ ਤੇ ਗਿਆਨੀ ਜੀਵਾ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸਥਾਨਕ ਸੰਤ ਗੁਰਬਚਨ ਸਿੰਘ ਖਾਲਸਾ ਕਾਲਜ ਵਿਖੇ ‘ਸਾਹਿਤ ਅਤੇ ਸਮਾਜ’ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ।ਕਾਲਜ ਦੇ ਸੱਭਿਆਚਾਰਕ ਤੇ ਵਿੱਦਿਅਕ ਮੰਚ ਵੱਲੋਂ ਕਰਵਾਏ ਗਏ ਇਸ ਇੱਕ ਰੋਜ਼ਾ ਸੈਮੀਨਾਰ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪੰਜਾਬ ਅਧਿਐਨ ਸਕੂਲ਼ ਦੇ ਮੁਖੀ ਤੇ ਪ੍ਰੋਫੈਸਰ ਡਾ. ਰਮਿੰਦਰ ਕੌਰ ਨੇ ਇਸ ਵਿਸ਼ੇ ‘ਤੇ ਵਿਚਾਰ ਵਿਟਾਂਦਰਾਂ ਕਰਦਿਆਂ ਵਿਦਿਆਰਥੀਆਂ ਨੂੰ ਸਾਹਿਤ ਤੇ ਸਮਾਜ ਦੇ ਮੱਹਤਵਪੂਰਨ ਪੱਖਾਂ ਤੇ ਦੁਵੰਧਾਤਮਕ ਰਿਸ਼ਤਿਆਂ ‘ਤੇ ਸੰਖੇਪ ਚਾਨਣਾ ਪਾਉਂਦਿਆਂ ਇਨਸਾਨ ਦੀ ਜਿੰਦਗੀ ‘ਚ ਇਸ ਦਾ ਮਹੱਤਵ ਸਮਝਾਇਆ।ਇਸ ਮੌਕੇ ਡਾ. ਬਲਜੀਤ ਕੌਰ ਰਿਆੜ, ਕਾਲਜ ਪਿ੍ਰੰ. ਦਿਲਬਾਗ ਸਿੰਘ ਤੇ ਪ੍ਰੋ: ਅਰਜਨ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਸੈਮੀਨਾਰ ਦੇ ਅਖੀਰ ‘ਚ ਸੰਸਥਾਂ ਵੱਲੋਂ ਆਏ ਮਹਿਮਾਨਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਕਾਲਜ ਵਾਈਸ ਪਿ੍ਰੰ: ਗੁਰਦੀਪ ਸਿੰਘ, ਕਾਲਜ ਸੁਪਰਡੈਂਟ ਮੈਡਮ ਕੁਲਦੀਪ ਕੌਰ, ਗੁਰਮਤਿ ਪ੍ਰੋਫੈਸ਼ਨਲ ਕਾਲਜ ਪਿ੍ਰੰ. ਸੰਦੀਪ ਸਿੰਘ, ਸਕੂਲ ਪਿ੍ਰੰ: ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪਿ੍ਰੰ: ਹਰਜੋਤ ਸਿੰਘ, ਹਾਕੀ ਕੋਚ ਬਲਜਿੰਦਰ ਸਿੰਘ, ਅਥਲੈਟਿਕਸ ਕੋਚ ਹਰਭਜਨ ਸਿੰਘ, ਸਕੂਲ ਸੁਪਰਡੈਂਟ ਸਤਨਾਮ ਸਿੰਘ, ਸੁਪਰਡੈਂਟ ਬਾਜ ਸਿੰਘ, ਸੁਪਰਡੈਂਟ ਬਸੰਤ ਸਿੰਘ ਆਦਿ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply