Friday, October 2, 2026

ਸੰਜੇ ਸਿੰਘ ਤੇ ਪਾਠਕ ਨੂੰ ਕਲੀਨ ਚਿੱਟ ਦੇ ਕੇ `ਆਪ` ਨੇ ਸਿਆਸੀ ਕਬਰ ਖੋਦੀ – ਕਾਹਲੋਂ, ਤਲਬੀਰ

ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਯੂਥ ਅਕਾਲੀ ਦਲ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਅਤੇ ਸਕੱਤਰ ਜਨਰਲ ਤਲਬੀਰ ਸਿੰਘ ਗਿੱਲ ਨੇ ਕਿਹਾ PPN0711201730ਕਿ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਇਕਾਈ ਦੇ ਇੰਚਾਰਜ ਰਹੇ ਸੰਜੇ ਸਿੰਘ ਅਤੇ ਦੁਰਗੇਸ਼ ਪਾਠਕ ਨੂੰ ਚੋਣਾਂ ਦੌਰਾਨ ਲੱਗੇ ਵੱਖ-ਵੱਖ ਦੋਸ਼ਾਂ ਤੋਂ ਕਲੀਨ ਚਿੱਟ ਦੇ ਕੇ ਆਪਣੀ ਸਿਆਸੀ ਕਬਰ ਖੋਦ ਲਈ ਹੈ।
ਇੱਕ ਮੀਟਿੰਗ ਉਪਰੰਤ ਪ੍ਰੈਸ ਨਾਲ ਗੱਲ ਕਰਦਿਆਂ ਕਾਹਲੋਂ ਅਤੇ ਗਿੱਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਇੰਚਾਰਜਾਂ ਸੰਜੇ ਸਿੰਘ ਅਤੇ ਦੁਰਗੇਸ਼ ਪਾਠਕ `ਤੇ ਠੋਸ ਸਬੂਤਾਂ ਤਹਿਤ ਆਪ ਦੇ ਪੀੜਤ ਆਗੂਆਂ ਨੇ ਪੈਸੇ ਲੈ ਕੇ ਟਿਕਟਾਂ ਵੰਡਣ ਸਮੇਤ ਹੋਰ ਕਈ ਤਰਾਂ ਦੇ ਲੱਗੇ ਗੰਭੀਰ ਦੋਸ਼ ਲਾਏ ਗਏ ਸਨ।ਪ੍ਰੋ: ਸਰਚਾਂਦ ਸਿੰਘ ਨੇ ਦੱਸਿਆ ਕਿ ਯੂਥ ਅਕਾਲੀ ਦਲ ਨੇ ਕਾਹਲੋਂ ਅਤੇ ਗਿੱਲ ਦੀ ਅਗਵਾਈ ’ਚ ਦਸੰਬਰ ਤੋਂ ਆਪਣੀ ਭਰਤੀ ਮੁਹਿੰਮ ਦਾ ਆਗਾਜ਼ ਕਰਨ ਦਾ ਫੈਸਲਾ ਕੀਤਾ ਹੈ।ਯੂਥ ਅਕਾਲੀ ਦਲ ਵਲੋਂ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ ’ਚ ਭਵਿੱਖ ਦੌਰਾਨ ਰਾਜਨੀਤਿਕ ਸਰਗਰਮੀਆਂ ਦੇ ਨਾਲ ਨਾਲ ਧਾਰਮਿਕ ਅਤੇ ਸਮਾਜਿਕ ਸਰੋਕਾਰਾਂ ਨੂੰ ਵੀ ਮੁੱਖ ਰੱਖ ਕੇ ਪ੍ਰੋਗਰਾਮ ਉਲੀਕਿਆ ਜਾਵੇਗਾ ਅਤੇ ਨੌਜਵਾਨ ਵਰਗ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਤੋਂ ਇਲਾਵਾ ਉਨਾਂ ਨੂੰ ਸਮਾਜਿਕ ਭਲੇ ਦੇ ਕਾਰਜਾਂ ਵਿੱਚ ਗਰਮਜੋਸ਼ੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਇਸ ਮੌਕੇ ਅਕਾਲੀ ਦਲ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿਕਾ, ਅਜੈਬੀਰਪਾਲ ਸਿੰਘ ਰੰਧਾਵਾ,ਰਾਣਾ ਰਣਬੀਰ ਸਿੰਘ ਲੋਪੋਕੇ, ਬੌਬੀ ਖਾਨਕੋਟ, ਬਿਕਰਮਜੀਤ ਸਿੰਘ ਕੋਟਲਾ, ਸੰਦੀਪ ਸਿੰਘ ਏ ਆਰ, ਅਮਰਬੀਰ ਸਿੰਘ ਢੋਟ, ਅੰਮੂ ਗੁੰਮਟਾਲਾ, ਗੁਰਜੀਤ ਸਿੰਘ ਬਿਜਲੀ ਵਾਲਾ, ਰਣਜੀਤ ਸਿੰਘ ਮੀਆਂਵਿੰਡ, ਜਗਰੂਪ ਸਿੰਘ ਚੰਦੀ, ਹਰਜੀਤ ਸਿੰਘ ਮੀਆਂਵਿੰਡ, ਬਿਕਰਮਜੀਤ ਸਿੰਘ ਵਿੱਕੀ, ਸਾਹਿਬ ਸਿੰਘ ਰੰਗੀਲ ਪੁਰਾ ਆਦਿ ਹਾਜਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply