
ਫਾਜਿਲਕਾ, 21ਜੁਲਾਈ (ਵਿਨੀਤ ਅਰੋੜਾ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਵਿਖੇ ਮੁਫਤ ਕਾਨੂੰਨੀ ਸੇਵਾਵਾਂ ਸੰਬੰਧੀ ਜਾਗਰੂਕਤਾਂ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ‘ਤੇ ਸ਼੍ਰੀ ਭਾਰਤ ਛਾਬੜਾ ਐਡਵੋਕੇਟ ਜਲਾਲਾਬਾਦ ਵਲੋਂ ਵਿਦਿਆਰਥੀਆਂ ਨੂੰ ਸਕੂਲਾਂ, ਕਾਲਜਾ ਵਿੱਚ ਹੁੰਦੀ ਰੈਗਿੰਗ, ਲੋਕ ਅਦਾਲਤਾ, ਮੁਫਤ ਕਾਨੂੰਨੀ ਸਹਾਇਤਾਂ ਅਤੇ ਘਰੈਲੂ ਹਿੰਸਾ ਸੰਬੰਧੀ ਬਣੇ ਕਾਨੂੰਨ ਅਤੇ ਉਸ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਹਰੀ ਚੰਦ ਕੰਬੋਜ ਨੇ ਆਂਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਾਨੂੰਨੀ ਸਹਾਇਤਾ ਦੀ ਸਹੀ ਤੇ ਯੋਗ ਵਰਤੋਂ ਕਰਨ ਸੰਬੰਧੀ ਵਿਦਿਆਰਥੀਆਂ ਨੂੰ ਚਾਨਣਾ ਪਾਇਆ। ਇਸ ਮੌਕੇ ‘ਤੇ ਪ੍ਰਵੀਨ ਕੁਮਾਰ ਡੀ. ਪੀ. ਈ, ਮੈਡਮ ਗੁਰਪ੍ਰੀਤ ਕੌਰ, ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media