Wednesday, October 7, 2026

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਵਿਸੇਸ਼ ਪ੍ਰੋਗਰਾਮ 15 ਨਵੰਬਰ ਤੋਂ

DC Neelimaਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਿਮਾ ਆਈ.ਏ.ਐਸ. ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਪਠਾਨਕੋਟ ਨੇ ਇੱਕ ਪ੍ਰੈਸ ਬਿਆਨ ਰਾਹੀਂ ਦਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟੇਸ਼ਨ, ਹੋਰ ਸੁਧਾਰ ਅਤੇ ਵਧੀਆਂ ਚੋਣ ਸੇਵਾਵਾਂ ਦੇਣ ਲਈ ਯੋਗਤਾ ਮਿਤੀ 01.01.2018 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਵਿਸੇਸ਼ ਸਰਸਰੀ ਸੁਧਾਈ ਦਾ ਪੋ੍ਰਗਰਾਮ ਮਿਤੀ 15.11.2017 ਤੋਂ ਚਲਾਇਆ ਜਾਣਾ ਹੈ। ਜਿਸ ਦੌਰਾਨ ਮਿਤੀ 15.11.2017 ਤੋਂ 14.12.2017 ਤੱਕ ਦਾਅਵੇ/ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਜ਼ਿਲੇ ਵਿਚਲੇ ਸਮੁੱਚੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਵਿੱਚ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਮਿਤੀ 15.11.2017 ਤੋਂ 30.11.2017 ਤੱੱਕ ਵਿਸੇਸ਼ ਮੁਹਿੰਮ ਚਲਾਈ ਜਾਵੇਗੀ, ਜਿਸ ਦੌਰਾਨ ਬੀ.ਐਲ.ਓਜ਼, ਦੁਆਰਾ ਡੋਰ-ਟੂ-ਡੋਰ ਸਰਵੇ ਕੀਤਾ ਜਾਵੇਗਾ। ਡੋਰ ਟੂ ਡੋਰ ਸਰਵੇ ਦੌਰਾਨ ਬੀ.ਐਲ.ਓਜ਼ ਦੁਆਰਾ ਨਵੀਆਂ ਵੋਟਾਂ ਬਣਾਉਣ/ਕਟਵਾਉਣ/ਸੋਧ ਸਬੰਧੀ ਦਾਅਵੇ/ਇਤਰਾਜ ਪ੍ਰਾਪਤ ਕੀਤੇ ਜਾਣਗੇ ਅਤੇ ਜਿਹੜੇ ਨੌਜਵਾਨ ਮਿਤੀ 01.01.2000 ਨੂੰ ਜਾਂ ਇਸ ਤੋਂ ਪਹਿਲਾਂ ਪੈਦਾ ਹੋਏ ਹਨ, ਉਹਨਾ ਦੇ ਵੇਰਵੇ ਇਕੱਤਰ ਕਰਨ ਉਪਰੰਤ ਉਹਨਾਂ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਫਾਰਮ ਨੰਬਰ 6 ਭਰੇ ਜਾਣਗੇ।
ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਨੇ ਦਸਿਆ ਕਿ ਇਸ ਤੋਂ ਇਲਾਵਾ ਬੀ.ਐਲ.ਓਜ਼ ਵਲੋਂ ਮਿਤੀ 02 ਜਨਵਰੀ 2000 ਤੋਂ 01 ਜਨਵਰੀ 2001 ਦੌਰਾਨ ਜਨਮੇਂ ਬਚਿਆਂ ਦੇ ਵੇਰਵੇ, ਓਵਰਸੀਜ ਵਿਅਕਤੀਆਂ ਦੇ ਵੇਰਵੇ ਅਤੇ ਪਹਿਲਾਂ ਤੋਂ ਰਜਿਸਟਰਡ ਵੋਟਰਾਂ ਦੇ ਵੇਰਵੇ ਫਾਰਮੇਟ 1 ਤੋਂ 8 ਵਿਚ ਇਕੱਤਰ ਕੀਤੇ ਜਾਣਗੇ।ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 19.11.2017 (ਦਿਨ ਐਤਵਾਰ) ਅਤੇ 26.11.2017 (ਦਿਨ ਐਤਵਾਰ) ਨੂੰ ਜ਼ਿਲੇ ਦੇ ਸਮੂਹ ਬੀ.ਐਲ.ਓਜ਼, ਆਪਣੇ ਪੋਲਿੰਗ ਸਟੇਸ਼ਨਾਂ ਤੇ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਹਾਜਰ ਰਹਿਣਗੇ ਅਤੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਦਾਅਵੇ ਇਤਰਾਜ ਪ੍ਰਾਪਤ ਕਰਨਗੇ ਡਿਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਵੱਲੋਂ ਜ਼ਿਲੇ ਦੇ ਸਮੂਹ ਨਾਗਰਿਕਾਂ ਨੂੰ ਬੀ.ਐਲ.ਓਜ਼ ਦੁਆਰਾ ਮਿਤੀ 15.11.2017 ਤੋਂ 30.11.2017 ਦੌਰਾਨ ਕੀਤੇ ਜਾਣ ਵਾਲੇ ਡੋਰ-ਟੂ-ਡੋਰ ਸਰਵੇ ਵਿੱਚ ਬੀ.ਐਲ.ਓਜ਼ ਨੂੰ ਆਪਣਾ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਜ਼ਿਲੇ ਦੀਆਂ ਸਮੂਹ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਅਧੀਨ ਸਮੂਹ ਬੀ.ਐਲ.ਏ (ਬੂਥ ਲੈਵਲ ਏਜੰਟ) ਦੇ ਵੇਰਵੇ ਇਸ ਦਫ਼ਤਰ ਨੂੰ ਭੇਜ ਦਿੱਤੇ ਜਾਣ ਤਾਂ ਜ਼ੋ ਇਨਾਂ ਵੇਰਵਿਆਂ ਨੂੰ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਭੇਜਿਆ ਜਾ ਸਕੇ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਵੱਲੋਂ ਜ਼ਿਲੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ-ਸਕੱਤਰਾਂ, ਕਲੱਬਾਂ, ਵਾਰਡ ਸੁਸਾਈਟੀਜ, ਐਨ.ਜੀ.ਓਜ਼ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵਲੋਂ ਮਿਤੀ 15.11.2017 ਨੂੰ ਚਲਾਏ ਜਾਣ ਵਾਲੀ ਸੁਧਾਈ ਸਬੰਧੀ ਪ੍ਰੋਗਰਾਮ ਵਿਚ ਜ਼ਿਲਾ ਪ੍ਰਸ਼ਾਸਨ, ਬੀ.ਐਲ.ਓਜ਼, ਸੁਪਰਵਾਈਜਰ, ਸਕੂਲਾਂ ਕਾਲਜਾਂ ਦੇ ਨੋਡਲ ਅਫ਼ਸਰਾਂ/ਕੈਂਪਸ ਅੰਬੈਸਡਰਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜ਼ੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕੀਤਾ ਜਾ ਸਕੇ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply