ਬਠਿੰਡਾ, 8 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ (ਬਠਿੰਡਾ)ਵਿਖੇ ਕਾਮਰਸ ਵਿਭਾਗ
ਵਲੋਂ ਜੀ.ਐਸ.ਟੀ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਇਸ ਮੌਕੇ ਉਚੇਚੇ ਤੌਰ ਤੇ ਸੀ.ਏ ਮਸਤਾਨ ਸਿੰਘ (ਚੰਡੀਗੜ), ਆਈ.ਸੀ.ਏ ਦੇ ਖੇਤਰੀ ਪ੍ਰਬੰਧਕ ਅਦਿੱਤਿਆ ਸ਼ਰਮਾ ਅਤੇ ਆਈ.ਸੀ.ਏ ਬਠਿੰਡਾ ਤੋਂ ਮੋਨੂੰ ਜਿੰਦਲ ਵਿਸ਼ੇਸ਼ ਤੌਰ ਤੇ ਪਹੁੰਚੇ।ਮੁੱਖ ਬੁਲਾਰੇ ਮਸਤਾਨ ਸਿੰਘ ਨੇ ਵਿਦਿਆਰਥੀਆਂ ਨੂੰ ਜੀ.ਐਸੀ.ਟੀ ਦੇ ਢਾਂਚੇ,ਇਸਦੀ ਲੋੜ ਅਤੇ ਇਸਨੂੰ ਲਾਗੂ ਕਰਨ ਵਿੱਚ ਆ ਰਹੀਆਂ ਰੁਕਾਵਟਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਜੀ.ਐਸ.ਟੀ ਨੇ ਕੁੱਝ ਅਪ੍ਰਤੱਖ ਕਰਾਂ ਦੀ ਥਾਂ ਲੈ ਕੇ ਟੈਕਸ ਪ੍ਰਣਾਲੀ ਨੂੰ ਸੁਖਾਲਾ ਬਣਾਇਆ ਹੈ।ਉਹਨਾਂ ਨੇ ਕਿਹਾ ਕਿ ਅਜੇ ਪੈਟਰੋਲ, ਡੀਜਲ ਅਤੇ ਸ਼ਰਾਬ ਨੂੰ ਇਸਦੇ ਦਾਇਰੇ ਵਿੱਚ ਲਿਆਉਣਾ ਬਾਕੀ ਹੈ।ਉਹਨਾਂ ਨੇ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਕਿ ਕੁੱਝ ਪ੍ਰਾਂਤਾਂ ਨੇ ਇਸ ਦਾ ਵਿਰੋਧ ਕਿਉਂ ਕੀਤਾ ਅਤੇ ਵੱਖ-ਵੱਖ ਉਦਯੋਗਾਂ ਤੇ ਇਸਦੇ ਪ੍ਰਭਾਵ ਦੀ ਚਰਚਾ ਕੀਤੀ।ਮੰਚ ਦੇ ਸੰਚਾਲਨ ਦੀ ਭੂਮਿਕਾ ਪ੍ਰੋ. ਦਵਿੰਦਰ ਕੌਰ ਨੇ ਨਿਭਾਈ। ਕਾਲਜ ਦੇ ਇੰਚਾਰਜ ਡਾ. ਜਸਪਾਲ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀ ਦੀ ਬੁੱਧੀ ਅਤੇ ਸਖਸ਼ੀਅਤ ਦਾ ਵਿਕਾਸ ਕਰਨ ਲਈ ਬਹੁਤ ਜਰੂਰੀ ਹਨ ਅਤੇ ਉਹਨਾਂ ਨੇ ਕਾਮਰਸ ਖੇਤਰ ਵਿਚ ਉਭਰ ਰਹੀਆਂ ਪ੍ਰਵਿਰਤੀਆਂ ਦੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ।ਕਾਲਜ ਦੇ ਇੰਚਾਰਜ ਅਤੇ ਸਮੂਹ ਸਟਾਫ ਨੇ ਮੁੱਖ ਮਹਿਮਾਨ ਨੂੰ ਸਨਾਮਨਿਤ ਕੀਤਾ।ਇਸ ਮੌਕੇ ਪ੍ਰੋ. ਪਿ੍ਰਯਾ, ਡਾ. ਵੀਰਪਾਲ ਕੌਰ, ਪ੍ਰੋ. ਕਮਲਜੀਤ ਸਿੰਘ ਅਤੇ ਹੋਰ ਅਧਿਆਪਕ ਹਾਜ਼ਰ ਸਨ।ਅੰਤ ਵਿਚ ਪ੍ਰੋ. ਸੰਦੀਪ ਅਰੋੜਾ ਨੇ ਮੁੱਖ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media