ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਬ੍ਰਹਮ ਮਹਿੰਦਰਾ 9 ਨਵੰਬਰ ਨੂੰ ਸਵੇਰੇ ਸਰਕਾਰੀ ਮੈਡੀਕਲ ਕਾਲਜ ਵਿਖੇ ਕੈਂਸਰ ਦੇ ਮਰੀਜ਼ਾਂ ਲਈ ਬਣਨ ਵਾਲੇ ਵਿਸ਼ੇਸ ਕੇਂਦਰ ਅਤੇ ਮੈਡੀਕਲ ਕਾਲਜ ਦੇ ਪ੍ਰਬੰਧਕੀ ਬਲਾਕ ਦਾ ਨੀਂਹ ਪੱਥਰ ਰੱਖਣਗੇ।ਇਹ ਜਾਣਕਾਰੀ ਦਿੰਦੇ ਪਿ੍ਰੰਸੀਪਲ ਡਾ. ਤੇਜਬੀਰ ਸਿੰਘ ਨੇ ਦੱਸਿਆ ਕਿ ਕਾਲਜ ਵਿਚ ਬਣਾਏ ਗਏ ਆਡੀਟੋਰੀਅਮ ਦਾ ਨੀਂਹ ਪੱਥਰ ਰੱਖਣ ਤੋਂ ਇਲਾਵਾ ਉਹ ਵਿਦਿਆਰਥੀਆਂ ਤੇ ਡਾਕਟਰਾਂ ਨੂੰ ਸੰਬੋਧਨ ਕਰਨਗੇ।ਉਨਾਂ ਦੱਸਿਆ ਕਿ ਬ੍ਰਹਮ ਮਹਿੰਦਰਾ 10 ਨਵੰਬਰ ਨੂੰ ਕਾਲਜ ਦੇ ਆਡੀਟੋਰੀਅਮ ਵਿਚ ਪੰਜਾਬ ਚਾਈਲਡ ਰਾਈਟ ਕਮਿਸ਼ਨ ਵਲੋਂ ਕਰਵਾਏ ਜਾਣ ਵਾਲੇ ਵਿਸ਼ੇਸ਼ ਪ੍ਰੋਗਰਾਮ ਵਿਚ ਵੀ ਭਾਗ ਲੈਣਗੇ।ਦੱਸਣਯੋਗ ਹੈ ਕਿ ਇਨਾਂ ਸਮਾਗਮਾਂ ਵਿਚ ਭਾਗ ਲੈਣ ਲਈ ਮੰਤਰੀ ਬ੍ਰਹਮ ਮਹਿੰਦਰਾ ਅੱਜ ਸ਼ਾਮ ਅੰਮਿ੍ਰਤਸਰ ਪਹੁੰਚਣ `ਤੇ ਉਨਾਂ ਦਾ ਸਰਕਟ ਹਾੳੂਸ ਵਿੱਚ ਪੁਲਿਸ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ ਅਤੇ ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ `ਜੀ ਆਇਆਂ` ਕਿਹਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media