ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਵਿਦਿਆਰਥੀ ਭਾਸ਼ਾ ਵਿਭਾਗ ਪੰਜਾਬ ਦੁਆਰਾ ‘ਪੰਜਾਬ ਦਿਵਸ’ ਨੂੰ ਸਮਰਪਿਤ ਕਰਵਾਏ ਜ਼ਿਲ੍ਹਾ ਪੱਧਰੀ ਸਾਹਿਤਕ ਮਕਾਬਲਿਆਂ ’ਚ ਜੇਤੂ ਰਹੇ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬ ਦਿਵਸ ਮਨਾੳਣ ਲਈ ਵੱਖ-ਵੱਖ ਪੱਧਰ ਦੇ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਸਾਹਿਤਕ ਮੁਕਾਬਲੇ ਕਰਵਾਏ ਗਏ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਰੋਡ, ਘਿਓ ਮੰਡੀ ਵਿਖੇ ਅੰਮ੍ਰਿਤਸਰ ਦੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਦੇ ਸਾਹਿਤਕ ਪ੍ਰਸ਼ਨ-ਉੱਤਰ ਬੀਤੇ ਦਿਨੀਂ ਕਰਵਾਏ ਗਏ। ਕਾਲਜ ਪੱਧਰ ਦੇ ਮੁਕਾਬਲਿਆਂ ’ਚ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ’ਚ ਹਿੱਸਾ ਲਿਆ।ਕੱਢੇ ਗਏ ਨਤੀਜ਼ਿਆਂ ਅਨੁਸਾਰ ਕਾਲਜ ਪੱਧਰ ਦੇ ਮੁਕਾਬਲਿਆਂ ’ਚ ਕਾਲਜ ਦਾ ਵਿਦਿਆਰਥੀ ਕੁਲਵਿੰਦਰ ਸਿੰਘ, ਬੀ. ਏ. ਸਮੈਸਟਰ ਤੀਜ਼ਾ ਪਹਿਲੇ ਸਥਾਨ ’ਤੇ ਰਿਹਾ। ਉਨ੍ਹਾਂ ਕਿਹਾ ਕਿ ਜਦਕਿ ਜਪਦੀਪ ਸਿੰਘ ਬੀ. ਏ. ਸੋਸ਼ਲ ਸਾਇੰਸਜ਼ ਸਮੈਸਟਰ 5ਵਾਂ ਦੂਜੇ ਸਥਾਨ ’ਤੇ ਰਿਹਾ।
ਮੁਕਾਬਲੇ ’ਚ ਜੇਤੂ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਤਕਸੀਮ ਕਰਦਿਆਂ ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਪ੍ਰਫ਼ੁਲੱਤਾ ’ਚ ਕਾਲਜ ਨੇ ਹਮੇਸ਼ਾਂ ਮੋਹਰੀ ਭੂਮਿਕਾ ਅਦਾ ਕੀਤੀ ਹੈ ਤੇ ਹੁਣ ਲਗਾਤਾਰ ਦੂਜੇ ਸਾਲ ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਲ ਕਰਕੇ ਸਾਡੇ ਇਨ੍ਹਾਂ ਵਿਦਿਆਰਥੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਅਜੇ ਵੀ ਖ਼ਾਲਸਾ ਕਾਲਜ ਸਾਹਿਤਕ ਗਤੀਵਿਧੀਆਂ ’ਚ ਮੋਹਰੀ ਹੈ।
ਇਸ ਮੌਕੇ ਪੰਜਾਬੀ ਦੇ ਮੁੱਖੀ ਡਾ. ਸੁਖਬੀਰ ਸਿੰਘ ਨੇ ਕਿਹਾ ਕਿ ਕਾਲਜ ਵੱਲੋਂ ਅਤੇ ਕਾਲਜ ਦੀ ਸਾਹਿਤ ਸਭਾ ਵੱਲੋਂ ਕਰਵਾਏ ਜਾਂਦੇ ਲਗਾਤਾਰ ਸਾਹਿਤਕ ਸਮਾਗਮਾਂ ਕਰਕੇ ਵਿਦਿਆਰਥੀਆਂ ਦਾ ਸਾਹਿਤਕ ਰੁਝਾਨ ਬਣਿਆ ਰਹਿੰਦਾ ਹੈ, ਜੋ ਵਿਦਿਆਰਥੀਆਂ ਦੇ ਜੀਵਨ ’ਤੇ ਸਾਰਥਿਕ ਅਸਰ ਪਾਉਂਦਾ ਹੈ।ਇਸ ਮੌਕੇ ਡਾ. ਆਤਮ ਰੰਧਾਵਾ, ਡਾ. ਹੀਰਾ ਸਿੰਘ ਵੀ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media