
ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਸੌਮਿਆ ਵਰਮਾਨੀ ਨੇ ਡਾਂਸ ਮੁਕਾਬਲੇ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਡਾਂਸ ਮੁਕਾਬਲੇ ਦਾ ਪਹਿਲਾ ਸੈਸ਼ਨ ਗੁਰੂ ਨਾਨਕ ਆਡੀਟੋਰੀਅਮ, ਅੰਮ੍ਰਿਤਸਰ ਵਿਖੇ ਹੋਇਆ। ਸ਼੍ਰੀ ਧਰਮੇਸ਼ ਨੇ ਸੌਮਿਆ ਦੀ ਨਾਚ ਕਲਾ ਦੀ ਭਰਪੂਰ ਪ੍ਰਸ਼ੰਸਾ ਕੀਤੀ। ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ: ਸ਼੍ਰੀਮਤੀ ਨੀਲਮ ਕਾਮਰਾ ਜੀ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਸਕੂਲ ਦੇ ਪ੍ਰਬੰਧਕ ਡਾ: ਕੇ.ਐਨੱ. ਕੌਲ ਜੀ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥਣ ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਵਧਾਈ ਦਿੱਤੀ। ਸਕੂਲ ਦੇ ਮਾਨਯੋਗ ਪ੍ਰਿੰਸੀਪਲ ਡਾ: ਨੀਰਾ ਸ਼ਰਮਾ ਜੀ ਨੇ ਨਾਚ ਕਲਾ ਦੀਆਂ ਹੋਰ ਤਕਨੀਕਾਂ ਸਿੱਖ ਕੇ ਇਸ ਕਲਾ ਵਿਚ ਮਹਾਰਤ ਹਾਸਲ ਕਰਨ ਦਾ ਕਹਿ ਕੇ, ਉਸ ਦੀ ਹੌਂਸਲਾ ਅਫਜ਼ਾਈ ਕੀਤੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media