ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਯੂਨੀਵਰਸਿਟੀ ਦੀ ਸ਼ੂਟਿੰਗ ਰੇਜ਼ ਵਿਚ ਆਲ ਇੰਡੀਆ ਇੰਟਰ-ਯੂਨੀਵਰਸਿਟੀ ਏਅਰ ਪਿਸਟਲ ਐਂਡ ਏਅਰ ਰਾਈਫਲ (ਪੁਰਸ਼ ਅਤੇ ਇਸਤਰੀਆਂ) ਚੈਂਪੀਅਨਸ਼ਿਪ ਸ਼ੁਰੂ ਹੋ ਗਈ। ਇਸ ਚੈਂਪੀਅਨਸ਼ਿਪ ਵਿਚ 100 ਟੀਮਾਂ ਦੇ 600 ਖਿਡਾਰੀ ਭਾਗ ਲੈ ਰਹੇ ਹਨ। ਨਵੰਬਰ 14 ਨੂੰ ਸੰਪੰਨ ਹੋਣ ਵਾਲੀ ਇਹ ਚੈਂਪੀਅਨਸ਼ਿਪ ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਕਰਵਾਈ ਜਾ ਰਹੀ ਹੈ।
ਵਿਭਾਗ ਦੇ ਡਾਇਰੈਕਟਰ, ਡਾ. ਸੁਖਦੇਵ ਸਿੰਘ ਨੇ ਦੇਸ਼ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਆਈਆਂ ਟੀਮਾਂ, ਕੋਚਾਂ ਅਤੇ ਹੋਰ ਮਹਿਮਾਨਾਂ ਨੂੰ `ਜੀ ਆਇਆਂ` ਆਖਿਆ ਅਤੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਦੱਸਿਆ।
ਉਨ੍ਹਾਂ ਕਿਹਾ ਕਿ ਖੇਡ ਭਾਵਨਾ ਨਾਲ ਖੇਡੀ ਗਈ ਖੇਡ ਹਮੇਸ਼ਾਂ ਹੀ ਸਾਰਥਕ ਸਿੱਟੇ ਲਿਆਉਂਦੀ ਕਰਦੀ ਹੈ। ਸਾਨੂੰ ਨਤੀਜਿਆਂ ਦੀ ਜ਼ਿਆਦਾ ਪ੍ਰਵਾਹ ਨਾ ਕਰਦੇ ਹੋਏ ਖੇਡ ਭਾਵਨਾ ਨਾਲ ਖੇਡਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਜ਼ਰੂਰੀ ਅੰਗ ਹਨ ਅਤੇ ਵਿਦਿਆਰਥੀਆਂ ਨੂੰ ਅਕਾਦਮਿਕ ਗਤੀਵਿਧੀਆਂ ਅਤੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਜਰੂਰ ਭਾਗ ਲੈਣਾ ਚਾਹੀਦਾ ਹੈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media