Tuesday, July 7, 2026

ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਕੀਰਤਨ ਦਰਬਾਰ 19 ਨਵੰਬਰ ਨੂੰ

ਬਠਿੰਡਾ, 11 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਦਸਵੀਂ ਪਾਤਸ਼ਾਹੀ ਸ੍ਰੀ ਗੋਬਿੰਦ ਸਿੰੰਘ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ PPN1111201710ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ 19 ਨਵੰਬਰ ਦਿਨ ਐਤਵਾਰ ਦੀ ਸ਼ਾਮ ਨੂੰ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਹੁਤ ਭਾਰੀ ਕੀਰਤਨ ਦਰਬਾਰ ਸ੍ਰੋਮਣੀ ਕਮੇਟੀ, ਸ਼ਹਿਰ ਦੀਆਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਅਤੇ ਸ਼ਹਿਰ ਦੇ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਮੀਟਿੰਗ ਵਿੱਚ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਸ਼ਿਰਕਤ ਕੀਤੀ ਅਤੇ ਆਪਣੇ ਵਲੋਂ ਕੀਰਤਨ ਦਰਬਾਰ ਵਿੱਚ ਪੂਰਨ ਸਹਿਯੋਗ ਦੇਣ ਦੀ ਇੱਛਾ ਪ੍ਰਗ਼ਟ ਕੀਤੀ। ਇਸ ਮੌਕੇ ਸਿੰਘ ਸਭਾ ਦੇ ਪ੍ਰਧਨ ਨੇ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਦੇ ਆਗੂਆਂ ਦੀਆਂ ਵੱਖ-ਵੱਖ ਸੇਵਾ ਕਰਨ ਦੀਆਂ ਡਿੳੂਟੀਆਂ ਲਗਾਈਆਂ। ਸਟੇਜ ਸਜਾਉਣ ਦੀ ਡਿੳੂਟੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਨਗਰ ਅਤੇ ਗੁਰਦੁਆਰਾ ਸਾਹਿਬ ਭਾਈ ਬਚਿੱਤਰ ਸਿੰਘ ਪਰਸਰਾਮ ਨਗਰ ਨੂੰ ਮਿਲੀ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply