Wednesday, October 7, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਅੱਜ

ਬਠਿੰਡਾ, 11 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  ਸ਼ਹਿਰ ਦੇ ਮੁਹੱਲਾ ਅਕਾਲਗੜ `ਤੇਲੀਆਂ ਵਾਲਾ` ਦੇ ਗੁਰਦੁਆਰਾ ਸਾਹਿਬ Guru Nankਸ੍ਰੀ ਗੁਰੁ ਕਲਗੀਧਰ ਜੀ ਵਿਖੇ ਮੁਹੱਲਾ ਨਿਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਾਮਗਮ ਅੱਜ 12 ਨਵੰਬਰ ਦੀ ਰਾਤ 7.00 ਵਜੇ ਤੋਂ 10.00 ਤੱਕ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਗੁਰਦੁਆਰਾ ਕਮੇਟੀ ਪ੍ਰਧਾਨ ਭਾਈ ਦਵਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਲੋਪੋਕੇ ਵਾਲੇ, ਭਾਈ ਲਖਵਿੰਦਰ ਸਿੰਘ ਅਤੇ ਭਾਈ ਹਰਨੇਕ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਕਲਗੀਧਰ ਸਾਹਿਬ ਵਾਲੇ ਸੰਗਤਾਂ ਨੂੰ ਪਹਿਲੀ ਪਾਤਸ਼ਾਹੀ ਵਲੋਂ ਰਚਿਤ ਬਾਣੀ ਦੇ ਸ਼ਬਦਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।ਸਮਾਗਮ ਤੋਂ ਪਹਿਲਾਂ ਸਵੇਰੇ 5.30 ਵਜੇ ਨਗਰ ਕੀਰਤਨ ਵੀ ਸਜਾਇਆ ਜਾਵੇਗਾ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply